ਖੇਤੀ ਮਸ਼ੀਨਰੀ ’ਤੇ ਸਬਸਿਡੀ ਲਈ 12 ਮਈ ਤੱਕ ਹੋ ਸਕਦੈ ਅਪਲਾਈ
ਖੇਤੀ ਮਸ਼ੀਨਰੀ ’ਤੇ ਸਬਸਿਡੀ ਲਈ 12 ਮਈ ਤੱਕ ਹੋ ਸਕਦੈ ਅਪਲਾਈ
Publish Date: Sat, 25 Apr 2026 06:00 PM (IST)
Updated Date: Sat, 25 Apr 2026 06:04 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਲ 2026-27 ਲਈ ਸੀਡੀਪੀ ਤੇ ਸਮੈਮ ਸਕੀਮਾਂ ਤਹਿਤ ਖੇਤੀ ਮਸ਼ੀਨਰੀ ’ਤੇ ਸਬਸਿਡੀ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਦੇ ਚਾਹਵਾਨ ਕਿਸਾਨ 12 ਮਈ ਤੱਕ ਵਿਭਾਗ ਦੇ ਪੋਰਟਲ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਸੀਡੀਪੀ ਸਕੀਮ ਹੇਠ ਫ਼ਸਲੀ ਵਿਭਿੰਨਤਾ ਲਈ ਨੂਮੈਟਿਕ ਪਲਾਂਟਰ, ਸ਼ੂਗਰਕੇਨ ਹਾਰਵੈਸਟਰ ਤੇ ਪਲਾਂਟਰ, ਮੇਜ਼ ਸ਼ੈਲਰ ਅਤੇ ਮਲਟੀ ਕਰਾਪ ਥਰੈਸ਼ਰ ਸਮੇਤ ਕਈ ਮਸ਼ੀਨਾਂ ਉਪਲੱਬਧ ਹਨ। ਇਸੇ ਤਰ੍ਹਾਂ ਸਮੈਮ ਸਕੀਮ ਅਧੀਨ ਵਿਅਕਤੀਗਤ ਕਿਸਾਨ ਅਤੇ ਕਸਟਮ ਹਾਈਰਿੰਗ ਸੈਂਟਰ ਡੀਐਸਆਰ ਮਸ਼ੀਨਾਂ, ਪੈਡੀ ਟਰਾਂਸਪਲਾਂਟਰ, ਨਰਸਰੀ ਸੀਡਰ ਅਤੇ ਵੱਖ-ਵੱਖ ਤਰ੍ਹਾਂ ਦੇ ਸਪਰੇਅਰਾਂ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਕਨੀਕੀ ਮੁਸ਼ਕਲ ਲਈ ਉਹ ਆਪਣੇ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ।