ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ
ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ
Publish Date: Thu, 12 Feb 2026 04:51 PM (IST)
Updated Date: Thu, 12 Feb 2026 04:53 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਰਹਿੰਦ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਢੰਗ ਨਾਲ ਲਿਆਂਦੀ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਪਿੰਡ ਤਰਖਾਣ ਮਾਜਰਾ ਨੇੜੇ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਤੋਂ ਦੇਸੀ ਸ਼ਰਾਬ ਦੀਆਂ 9 ਬੋਤਲਾਂ ਬਰਾਮਦ ਹੋਈਆਂ। ਇਸ ਮਾਮਲੇ ਵਿਚ ਐਕਸਾਈਜ਼ ਐਕਟ ਦੇ ਵੱਖ-ਵੱਖ ਸੈਕਸ਼ਨਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।