ਰਾਜਿੰਦਰ ਸਿੰਘ ਭੱਟ, ਫ਼ਤਹਿਗੜ੍ਹ ਸਾਹਿਬ

ਥਾਣਾ ਬਡਾਲੀ ਆਲਾ ਸਿੰਘ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੇ ਤੌਰ 'ਤੇ ਵਰਤੀਆਂ ਜਾਣ ਵਾਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁਖੀ ਨਵਦੀਪ ਸਿੰਘ ਨੇ ਦੱਸਿਆ ਕਿ ਚੌਂਕੀ ਖੇੜਾ ਦੇ ਇੰਚਾਰਜ ਮੇਜਰ ਸਿੰਘ ਅਤੇ ਏਐੱਸਆਈ ਜਤਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਪਿੰਡ ਰਾਜਿੰਦਰਗੜ੍ਹ ਕੋਲ ਕੀਤੀ ਨਾਕਾਬੰਦੀ ਦੌਰਾਨ ਮੋਟਰਸਾਈਕਲ 'ਤੇ ਸਵਾਰ ਰਾਜ ਕੁਮਾਰ ਉਰਫ ਰਾਜੂ ਵਾਸੀ ਤਲਾਣੀਆਂ ਨੰੂ 1560 ਗੋਲੀਆਂ ਲੋਮੋਟਿਲ ਸਮੇਤ ਗਿ੍ਫਤਾਰ ਕਰ ਐਨਡੀਪੀਅੱੈਸ ਐਕਟ ਅਧੀਨ ਥਾਣਾ ਬਡਾਲੀ ਆਲਾ ਸਿੰਘ ਵਿਖੇ ਮਾਮਲਾ ਦਰਜ ਕੀਤਾ ਹੈ। ਰਾਜ ਕੁਮਾਰ ਨੰੂ ਮਾਨਯੋਗ ਅਦਾਲਤ ਫਤਹਿਗੜ੍ਹ ਸਾਹਿਬ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਲੈ ਲਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।