ਸਰਕਾਰ ਆਉਣ ’ਤੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ : ਬਾਦਲ
ਅਕਾਲੀ ਦਲ ਦੀ ਸਰਕਾਰ ਬਣਦੇ ਹੀ ਮੰਡੀ ਗੋਬਿੰਦਗੜ ਦੇ ਉਦਯੋਗ ਨੂੰ ਵੱਡੀ ਰਾਹਤ ਦਿੱਤੀ ਜਾਏਗੀ: ਸੁਖਬੀਰ ਬਾਦਲ
Publish Date: Thu, 26 Mar 2026 06:16 PM (IST)
Updated Date: Thu, 26 Mar 2026 06:20 PM (IST)

ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਅਮਲੋਹ ਦੀ ਪੰਜਾਬ ਬਚਾਓ ਰੈਲੀ ਉਪਰੰਤ ਮੰਡੀ ਗੋਬਿੰਦਗੜ ਦੀ ਜੇਟੀਐਲ ਇੰਡਸਟਰੀ ਵਿਚ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨਾਲ ਪੁੱਜੇ, ਜਿੱਥੇ ਉਨ੍ਹਾਂ ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ ਦੀ ਸਮੁੱਚੀ ਟੀਮ ਨਾਲ ਪਾਰਟੀ ਦੀ ਮਜ਼ਬੂਤੀ ਲਈ ਲੰਮਾ ਸਮਾਂ ਵਿਚਾਰਾਂ ਕੀਤੀਆਂ ਉੱਥੇ ਉਹ ਉਦਯੋਗਪਤੀਆਂ ਨੂੰ ਵੀ ਮਿਲੇ ਜਿਨ੍ਹਾਂ ਵੱਲੋਂ ਇੰਡਸਟਰੀ ਦੀਆਂ ਖੁੱਲ ਕਿ ਸੁਖਬੀਰ ਸਿੰਘ ਬਾਦਲ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਮੰਡੀ ਗੌਬਿੰਦਗੜ ਦੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਉਹ 2027 ਵਿਚ ਖੁੱਲ੍ਹ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਹਾਇਤਾ ਕਰਨ ਤੇ ਪਾਰਟੀ ਦੇ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੱਡੀ ਜਿੱਤ ਦਰਜ ਕਰਵਾਉਣ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਇੰਡਸਟਰੀ ਦੀ ਹਰ ਸਮੱਸਿਆ ਨੂੰ ਤੁਰੰਤ ਵੱਡੀ ਰਾਹਤ ਦੇ ਕਿ ਮੁੜ ਸੁਰਜੀਤ ਕੀਤਾ ਜਾ ਸਕੇ। ਸ. ਬਾਦਲ ਨੇ ਆਪ ਸਰਕਾਰ ਦੀ ਕਾਨੂੰਨੀ ਵਿਵਸਥਾ ਤੇ ਵੀ ਵੱਡੇ ਸਵਾਲ ਖੜ੍ਹੇ ਕਰਦੇ ਹੋਏ ਸਰਕਾਰ ਨੂੰ ਹਰ ਪੱਖ ਤੋਂ ਬੁਰੀ ਤਰ੍ਹਾਂ ਫੇਲ੍ਹ ਦੱਸਿਆ। ਇਸ ਮੌਕੇ ਤੇ ਜਤਿੰਦਰ ਸਿੰਘ ਧਾਲੀਵਾਲ ਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਸਲਾਣਾ ਦੀ ਅਗਵਾਈ ਵਿਚ ਵਰਕਰਾਂ ਤੇ ਆਗੂਆਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਭਿੰਦਰ ਸਿੰਘ ਪ੍ਰਧਾਨ, ਜਗਜੀਵਨ ਸਿੰਘ ਉੱਭੀ, ਰਣਜੀਤ ਸਿੰਘ ਘੋਲਾ ਰੁੜਕੀ, ਗੁਰਮੀਤ ਸਿੰਘ ਭੱਟੋ, ਵਿਨੋਦ ਵਸ਼ਿਸ਼ਟ, ਸੁਰਿੰਦਰਪਾਲ ਸਿੰਘ ਭਾਟੀਆ, ਗੁਰਜੀਤ ਸਿੰਘ ਮੰਗਾ, ਸਿਮਰਨਜੀਤ ਸਿੰਘ ਡਿਪਟੀ, ਗੁਰਜੀਤ ਸਿੰਘ ਬੱਬੂ, ਗੁਰਜੀਤ ਸਿੰਘ ਸਲਾਣਾ, ਸਤਨਾਮ ਸਿੰਘ ਡਡਹੇੜੀ, ਹਰਵਿੰਦਰ ਸਿੰਘ ਪਿੰਦੂ ਜੱਸੜਾ, ਬੰਟੀ ਜੱਸੜਾ, ਜਗਜੀਤ ਸਿੰਘ ਰੋਮੀ, ਸ਼ਿੰਗਾਰਾ ਸਿੰਘ ਮਾਨ, ਅਵਤਾਰ ਸਿੰਘ ਸਲੋਦੀ, ਗੁਰਵਿੰਦਰ ਸਿੰਘ ਗੈਰੀ, ਰਸਪ੍ਰੀਤ ਸਿੰਘ, ਜਸਕਰਨ ਸਿੰਘ ਸਲਾਣਾ, ਸੁਸ਼ੀਲ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਤੇ ਆਗੂ ਮੌਜੂਦ ਸਨ।