- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਐਸਆਈ ਕਮਲਜੀਤ ਸਿੰਘ ਨੇ ਬੱਸੀ ਪਠਾਣਾਂ ਪੁਲਿਸ ਚੌਕੀ ਦਾ ਚਾਰਜ ਸੰਭਾਲਿਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੱਸੀ ਪਠਾਣਾਂ : ਏਐਸਆਈ ਕਮਲਜੀਤ ਸਿੰਘ ਨੇ ਬੱਸੀ ਪਠਾਣਾਂ ਪੁਲਿਸ ਚੌਕੀ ਦੇ ਇੰਚਾਰਜ ਵਜੋਂ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਐੱਸਐੱਸਪੀ ਸ਼ੁਭਮ ਅਗਰਵਾਲ ਦਾ ਧੰਨਵਾਦ ਕੀਤਾ ਤੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਵਾਰਦਾਤ ਸਮੇਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਨਸ਼ਾ ਵੇਚਦਾ ਜਾਂ ਹੁੱਲੜਬਾਜ਼ੀ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।