ਕੁੱਟਮਾਰ ਦੇ ਮੁਲਜ਼ਮ ਨੂੰ ਭਗੌੜਾ ਐਲਾਨਿਆ
ਕੁੱਟਮਾਰ ਦੇ ਮੁਲਜ਼ਮ ਨੂੰ ਭਗੌੜਾ ਐਲਾਨਿਆ
Publish Date: Mon, 05 Jan 2026 05:48 PM (IST)
Updated Date: Mon, 05 Jan 2026 05:50 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਮਾਣੋ : ਸਬ ਡਵੀਜ਼ਨਲ ਜੂਡੀਸ਼ੀਅਲ ਮੈਜਿਸਟ੍ਰੇਟ ਖਮਾਣੋਂ ਦੀ ਅਦਾਲਤ ਨੇ ਕੁੱਟਮਾਰ ਦੇ ਮਾਮਲੇ ਵਿਚ ਮੁਲਜ਼ਮ ਰੁਪਿੰਦਰਜੀਤ ਸਿੰਘ ਵਾਸੀ ਪਿੰਡ ਪਰੇਮਪੁਰਾ ਨੂੰ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਭਗੌੜਾ ਐਲਾਨ ਦਿੱਤਾ ਹੈ। ਮਾਮਲਾ 29 ਅਪ੍ਰੈਲ 2024 ਨੂੰ ਥਾਣਾ ਖਮਾਣੋਂ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ। ਪੁਲਿਸ ਨੇ ਅਦਾਲਤੀ ਹੁਕਮਾਂ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।