ਆਤਿਸ਼ੀ ਦੀ ਗੁਰੂ ਸਾਹਿਬਾਨ ਬਾਰੇ ਟਿੱਪਣੀ ਨਿੰਦਨਯੋਗ
ਆਤਿਸ਼ੀ ਦੀ ਗੁਸਤਾਖ਼ੀ ਮਾਫ਼ੀਯੋਗ ਨਹੀਂ : ਟਿਵਾਣਾ
Publish Date: Sat, 10 Jan 2026 04:14 PM (IST)
Updated Date: Sat, 10 Jan 2026 04:15 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰੇ ਤੇ ਸਿਆਸੀ-ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਪ੍ਰਤੀ ਵਰਤੇ ਗਏ ਅਪਮਾਨਜਨਕ ਸ਼ਬਦਾਂ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਨੂੰ ਸਿੱਖ ਕੌਮ ਪ੍ਰਤੀ ਠੇਸ ਵਜੋਂ ਦੱਸਿਆ ਤੇ ਕਿਹਾ ਕਿ ਅਜਿਹੀ ਗੁਸਤਾਖੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਤੇ ਨਾ ਹੀ ਮੁਆਫ਼ੀ ਦਿੱਤੀ ਜਾ ਸਕਦੀ ਹੈ। ਟਿਵਾਣਾ ਨੇ ਆਤਿਸ਼ੀ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਤਾਂ ਜੋ ਸਿੱਖਾਂ ਵਿਚ ਉੱਠੇ ਰੋਹ ਨੂੰ ਸ਼ਾਂਤ ਕੀਤਾ ਜਾ ਸਕੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਦਿੱਲੀ ਟੀਮ ਤੇ ਪੰਜਾਬ ਨੂੰ ਲੁੱਟਣ, ਸਾਧਨਾਂ ਦੀ ਦੁਰਵਰਤੋਂ ਕਰਨ ਤੇ ਰਾਜ ਵਿੱਚ ਕਾਨੂੰਨ ਵਿਵਸਥਾ ਨੂੰ ਢਾਹ ਲਾਉਣ ਦੇ ਵੀ ਗੰਭੀਰ ਇਲਜ਼ਾਮ ਲਗਾਏ। ਟਿਵਾਣਾ ਨੇ ਪੰਜਾਬੀਆਂ ਤੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਬਾਹਰੀ ਤਾਕਤਾਂ ਨੂੰ ਪੰਜਾਬ ਦੇ ਵਿਰਸੇ ਤੇ ਸੱਭਿਆਚਾਰ ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕਣ।