ਰਾਜਿੰਦਰ ਸਿੰਘ ਭੱਟ,ਫ਼ਤਹਿਗੜ੍ਹ ਸਾਹਿਬ : ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨੋਹਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਤੰਬਾਕੂ ਰਹਿਤ ਦਿਵਸ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਅੱੈਸਅੱੈਮਓ ਡਾ.ਮਨੋਹਰ ਸਿੰਘ ਨੇ ਦੱਸਿਆ ਕਿ ਤੰਬਾਕੂ ਦਾ ਸੇਵਨ ਹਰ ਸਾਲ ਲੱਖਾਂ ਲੋਕਾਂ ਦੀ ਮੌਤ ਦਾ ਕਾਰਨ ਬਣਦਾ ਹੈ। ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਜਾਗਰੂਕਤਾ ਦਿੰਦੇ ਹੋਏ ਕਿਹਾ ਕਿ ਤੰਬਾਕੂ ਦਾ ਸੇਵਨ ਪਹਿਲਾਂ ਹੀ ਅਨੇਕਾਂ ਬਿਮਾਰੀਆਂ ਨੂੰ ਸੱਦਾ ਦਿੰਦਾ ਹੈ ਜਿਸ ਵਿਚ ਮੁੱਖ ਤੌਰ 'ਤੇ ਕੈਂਸਰ ਸਭ ਤੋਂ ਭਿਆਨਕ ਹੈ, ਪ੍ਰੰਤੂ ਕੋਰੋਨਾ ਵਾਇਰਸ ਕਾਰਨ ਸਥਿਤੀ ਹੋਰ ਵੀ ਜਿਆਦਾ ਗੰਭੀਰ ਹੋ ਸਕਦੀ ਹੈ। ਇਸ ਮੌਕੇ ਜਸਵੀਰ ਕੌਰ ਅੱੈਲਐੱਚਵੀ, ਪਰਦੀਪ ਸਿੰਘ ਮਲਟੀਪਰਪਜ਼ ਹੈਲਥ ਵਰਕਰ ਮੇਲ, ਜਗਰੂਪ ਸਿੰਘ, ਮੁਖਤਿਆਰ ਸਿੰਘ, ਲਾਭ ਸਿੰਘ ਅਤੇ ਜਸਪਾਲ ਕੌਰ ਆਦਿ ਮੌਜੂਦ ਸਨ।