ਮੁੜ ਵਸੇਬਾ ਕੇਂਦਰ ਬ੍ਰਾਹਮਣ ਮਾਜਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ
ਮੁੜ ਵਸੇਬਾ ਕੇਂਦਰ ਬ੍ਰਾਹਮਣ ਮਾਜਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ
Publish Date: Mon, 20 Apr 2026 05:16 PM (IST)
Updated Date: Mon, 20 Apr 2026 05:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ ਵਿਭਾਗ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੁੜ ਵਸੇਬਾ ਕੇਂਦਰ ਬ੍ਰਾਹਮਣ ਮਾਜਰਾ, ਸਰਹਿੰਦ ਵਿਖੇ ਇਲਾਜ ਅਧੀਨ ਵਿਅਕਤੀਆਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ। ਕੈਂਪ ਵਿਚ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਵੀਰ ਕੌਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ। ਡਾ ਸਰਿਤਾ ਨੇ ਕੈਂਪ ਦੌਰਾਨ ਮਾਨਸਿਕ ਰੋਗੀਆਂ ਨੂੰ ਸਰੀਰਕ, ਮਾਨਸਿਕ ਅਤੇ ਸਮਾਜਿਕ ਸਿਹਤ ਪ੍ਰਤੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।