ਖੇੜਾ ਵਿਖੇ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਲਗਾਇਆ ਜਾਗਰੂਕਤਾ ਕੈਂਪ
ਖੇੜਾ ਵਿਖੇ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਲਗਾਇਆ ਜਾਗਰੂਕਤਾ ਕੈਂਪ
Publish Date: Wed, 13 May 2026 05:21 PM (IST)
Updated Date: Wed, 13 May 2026 05:24 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਦੀ ਅਗਵਾਈ ਹੇਠ ਪਿੰਡ ਖੇੜਾ ਵਿਖੇ 100 ਦਿਨਾਂ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਰਾਕੇਸ਼ ਬਾਲੀ ਦੇ ਸਹਿਯੋਗ ਨਾਲ ਲਗਾਏ ਗਏ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਟੀਬੀ ਬਾਰੇ ਜਾਗਰੂਕ ਕਰਨਾ ਅਤੇ ਸ਼ੱਕੀ ਮਰੀਜ਼ਾਂ ਦੀ ਜਾਂਚ ਕਰਨਾ ਸੀ। ਡਾ. ਨਵਦੀਪ ਕੌਰ ਨੇ ਦੱਸਿਆ ਕਿ ਟੀਬੀ ਇਕ ਸੰਕਰਾਮਕ ਬਿਮਾਰੀ ਹੈ, ਜੋ ਸਮੇਂ ਸਿਰ ਸਹੀ ਇਲਾਜ ਨਾਲ ਪੂਰੀ ਤਰ੍ਹਾਂ ਠੀਕ ਹੋ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਸਿਹਤ ਕੇਂਦਰ ਵਿਖੇ ਜਾਂਚ ਕਰਵਾਈ ਜਾਵੇ। ਮੁਹਿੰਮ ਦੌਰਾਨ ਹੁਣ ਤੱਕ 40 ਐਕਸ-ਰੇਅ ਕੀਤੇ ਗਏ ਹਨ ਅਤੇ ਸ਼ੱਕੀ ਮਰੀਜ਼ਾਂ ਦੀ ਸਕ੍ਰੀਨਿੰਗ ਕੀਤੀ ਜਾ ਚੁੱਕੀ ਹੈ। ਬਲਾਕ ਤਪਦਿਕ ਸੁਪਰਵਾਈਜ਼ਰ ਮਨਜੀਤ ਸਿੰਘ ਨੇ ਪਿੰਡ ਵਾਸੀਆਂ ਨੂੰ ਟੀਬੀ ਮੁਕਤ ਸਮਾਜ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰ ਡਾ. ਜਤਿੰਦਰ ਸਿੰਘ, ਡਾ. ਨਿਰਮਲਜੀਤ ਕੌਰ, ਡਾ. ਸੁਨੀਲ, ਮਲਟੀਪਲ ਹੈਲਥ ਵਰਕਰ ਗੁਰਿੰਦਰ ਸਿੰਘ, ਹਰਪ੍ਰੀਤ ਕੌਰ ਅਤੇ ਉਪਵੈਦ ਯਸ਼ਪਾਲ ਸ਼ਰਮਾ ਵੀ ਮੌਜੂਦ ਸਨ।