ਮੌਸਮੀ ਬਿਮਾਰੀਆਂ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ
ਮੌਸਮੀ ਬਿਮਾਰੀਆਂ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ
Publish Date: Fri, 27 Mar 2026 04:37 PM (IST)
Updated Date: Fri, 27 Mar 2026 04:41 PM (IST)
ਯਤਿੰਦਰ ਸਾਂਵਰਾ, ਪੰਜਾਬੀ ਜਾਗਰਣ, ਬਸੀ ਪਠਾਣਾਂ : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਅਰਵਿੰਦਰ ਪਾਲ ਸਿੰਘ ਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਪ੍ਰਭਜੋਤ ਕੌਰ ਦੇ ਨਿਰਦੇਸ਼ਾਂ ’ਤੇ ਬਸੀ ਪਠਾਣਾਂ ਵਿਚ ਲੋਕਾਂ ਨੂੰ ਮੌਸਮੀ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਜਿਸ ਦੌਰਾਨ ਸਿਹਤ ਇੰਸਪੈਕਟਰ ਸੱਤਿਆਪਾਲ ਬੈਂਸ ਦੀ ਟੀਮ ਵੱਲੋਂ ਉਸਾਰੀ ਅਧੀਨ ਇਮਾਰਤਾਂ, ਨਰਸਰੀਆਂ ਅਤੇ ਮੁਹੱਲਾ ਜੜਖੇਲਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਅ ਦੇ ਉਪਾਅ ਦੱਸੇ ਅਤੇ ਮੱਛਰ ਮਾਰ ਸਪਰੇਅ ਕਰਕੇ ਲਾਰਵਾ ਨਸ਼ਟ ਕੀਤਾ। ਉਨ੍ਹਾਂ ਦੱਸਿਆ ਲੋਕਾਂ ਨੂੰ ਹਫ਼ਤੇ ਵਿਚ ਇਕ ਵਾਰ ਗਮਲੇ, ਕੂਲਰ ਤੇ ਹੋਰ ਥਾਂ ਤੇ ਖੜ੍ਹੇ ਪਾਣੀ ਨੂੰ ਬਦਲਣ ਦੇ ਨਾਲ ਨਾਲ ਖੜੇ ਪਾਣੀ ਵਿਚ ਕਾਲਾ ਤੇਲ ਪਾਉਣ ਦੀ ਹਦਾਇਤ ਵੀ ਕੀਤੀ ਗਈ ਹੈ, ਤਾਂ ਜੋ ਮੱਛਰ ਦਾ ਲਾਰਵਾ ਪੈਦਾ ਹੀ ਨਾ ਹੋ ਸਕੇ ਤੇ ਡੇਂਗੂ, ਮਲੇਰੀਆ ਆਦਿ ਖ਼ਤਰਨਾਕ ਬਿਮਾਰੀਆਂ ਦਾ ਸ਼ਿਕਾਰ ਹੋਣ ਤੋਂ ਬਚਿਆ ਜਾ ਸਕੇ। ਸਿਹਤ ਵਿਭਾਗ ਦੀ ਟੀਮ ਵਿਚ ਬਲਦੇਵ ਸਿੰਘ, ਰਵਿੰਦਰ ਸਿੰਘ, ਬਲਜੀਤ ਸਿੰਘ ਵੀ ਸ਼ਾਮਲ ਸਨ।