ਪਿੰਡ ਚਨਾਲੋ ਵਿਖੇ ਔਰਤਾਂ ਲਈ ਜਾਗਰੂਕਤਾ ਸੈਮੀਨਾਰ
ਪਿੰਡ ਚਨਾਲੋ ਵਿਖੇ ਔਰਤਾਂ ਲਈ ਜਾਗਰੂਕਤਾ ਸੈਮੀਨਾਰ
Publish Date: Thu, 12 Mar 2026 06:06 PM (IST)
Updated Date: Thu, 12 Mar 2026 06:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡ ਚਨਾਲੋ ਵਿਖੇ ਔਰਤਾਂ ਦੀ ਸੁਰੱਖਿਆ, ਆਤਮ-ਸਮਰਥਨ ਤੇ ਨਿਆਂ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂਰਤਨ ਕੌਰ ਨੇ ਦੱਸਿਆ ਕਿ ਸੈਮੀਨਾਰ ਵਿਚ ਮਹਿਲਾਵਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਸਖੀ ਵਨ ਸਟਾਪ ਸੈਂਟਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਹਿੰਸਾ ਪੀੜਤ ਔਰਤਾਂ ਲਈ ਇੱਕ ਅਜਿਹਾ ਕੇਂਦਰ ਹੈ, ਜਿੱਥੇ ਉਨ੍ਹਾਂ ਨੂੰ ਇਕ ਹੀ ਥਾਂ ਤੇ ਤੁਰੰਤ, ਮੁਫ਼ਤ ਅਤੇ ਜ਼ਰੂਰੀ ਸੇਵਾਵਾਂ ਉਪਲੱਬਧ ਕਰਵਾਈਆਂ ਜਾਂਦੀਆਂ ਹਨ। ਸੈਂਟਰ ਵੱਲੋਂ ਪੀੜਤ ਮਹਿਲਾਵਾਂ ਨੂੰ ਤਤਕਾਲ ਪੁਲਿਸ ਸਹਾਇਤਾ, ਡਾਕਟਰੀ ਜਾਂਚ ਅਤੇ ਉਚਿਤ ਇਲਾਜ, ਸਾਇਕੋ ਸ਼ੋਸ਼ਲ ਸਪੋਰਟ, ਕਾਨੂੰਨੀ ਸਲਾਹ ਅਤੇ ਮੁਫ਼ਤ ਕਾਨੂੰਨੀ ਸਹਾਇਤਾ, ਅਸਥਾਈ ਆਵਾਸ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਸੈਮੀਨਾਰ ਦੌਰਾਨ, ਸਖੀ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਮਹਿਲਾਵਾਂ ਨਾਲ ਹਿੰਸਾ ਦੀਆਂ ਕਿਸਮਾਂ, ਰਿਪੋਰਟ ਕਰਨ ਦੇ ਤਰੀਕਿਆਂ ਅਤੇ ਕਾਨੂੰਨੀ ਹੱਕਾਂ ਬਾਰੇ ਵੀ ਚਰਚਾ ਕੀਤੀ।