ਔਰਤਾਂ ਦੀ ਸੁਰੱਖਿਆ ਲਈ ਜਾਗਰੂਕਤਾ ਸੈਮੀਨਾਰ
ਔਰਤਾਂ ਦੀ ਸੁਰੱਖਿਆ ਲਈ ਜਾਗਰੂਕਤਾ ਸੈਮੀਨਾਰ
Publish Date: Sat, 18 Apr 2026 07:18 PM (IST)
Updated Date: Sun, 19 Apr 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਖੀ ਵਨ ਸਟਾਪ ਸੈਂਟਰ ਵੱਲੋਂ ਆਂਗਣਵਾੜੀ ਸੈਂਟਰ ਸੰਤ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਔਰਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕਤਾ ਸੈਮੀਨਾਰ ਲਾਇਆ ਗਿਆ। ਇਸ ਮੌਕੇ ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਦੱਸਿਆ ਕਿ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਤੋਂ ਜਾਗਰੂਕ ਬਣਾਉਣ ਲਈ ਇਸ ਤਰ੍ਹਾਂ ਦੇ ਸੈਮੀਨਾਰ ਲਾਏ ਜਾਂਦੇ ਹਨ। ਸਖੀ ਵਨ ਸਟਾਪ ਸੈਂਟਰ ਹਿੰਸਾ ਪੀੜਤ ਔਰਤਾਂ ਲਈ ਇੱਕ ਥਾਂ ’ਤੇ ਤੁਰੰਤ ਮੁਫਤ ਸਹਾਇਤਾ ਮੁਹੱਈਆ ਕਰਵਾਉਂਦਾ ਹੈ, ਜਿਸ ’ਚ ਪੁਲਿਸ ਮਦਦ ਡਾਕਟਰੀ ਇਲਾਜ ਸਾਇਕੋ ਸੋਸ਼ਲ ਸਪੋਰਟ ਕਾਨੂੰਨੀ ਸਲਾਹ ਅਤੇ ਅਸਥਾਈ ਆਵਾਸ ਸਹੂਲਤ ਸ਼ਾਮਲ ਹੈ। ਸੈਮੀਨਾਰ ਦੌਰਾਨ ਰਜਨੀ ਬਾਲਾ ਨੇ ਹਿੰਸਾ ਦੀਆਂ ਵੱਖ-ਵੱਖ ਕਿਸਮਾਂ ਰਿਪੋਰਟ ਕਰਨ ਦੇ ਤਰੀਕਿਆਂ ਅਤੇ ਕਾਨੂੰਨੀ ਹੱਕਾਂ ਬਾਰੇ ਚਰਚਾ ਕੀਤੀ। ਇਸ ਮੌਕੇ ਪੋਸ਼ ਐਕਟ ਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਹਿਫਾਜ਼ਤ ਪ੍ਰੋਜੈਕਟ ਬਾਰੇ ਵੀ ਜਾਣਕਾਰੀ ਦਿੱਤੀ ਗਈ। ਮਹਿਲਾਵਾਂ ਨੂੰ ਵੂਮੈਨ ਹੈਲਪਲਾਈਨ ਨੰਬਰ 181 ਅਤੇ ਐਮਰਜੈਂਸੀ ਨੰਬਰ 112 ਬਾਰੇ ਵੀ ਜਾਗਰੂਕ ਕੀਤਾ ਗਿਆ।