- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵੱਲੋਂ ਐਡਵੋਕੇਟ ਧਾਰਨੀ ਦਾ ਸਨਮਾਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਪੰਜਾਬ ਦੇ ਪ੍ਰਧਾਨ ਦੀ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਸਫ਼ਲ ਕਾਰਜਕਾਲ ਦੀ ਕਾਮਨਾ ਕੀਤੀ। ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਖੁਸ਼ੀ ਪ੍ਰਗਟਾਈ। ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਜ਼ਿਲ੍ਹਾ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਟਰੱਸਟੀ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਸੰਬੋਧਨ ਕਰਦਿਆਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ ’ਤੇ ਵਧਾਈ ਦਿੱਤੀ। ਸਨਮਾਨ ਸਮਾਰੋਹ ਦੇ ਅੰਤ ’ਚ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪ੍ਰਿੰਸੀਪਲ ਡਾ. ਲਖਵੀਰ ਸਿੰਘ, ਸਮੂਹ ਸਟਾਫ਼ ਮੈਂਬਰਾਂ ਅਤੇ ਹਾਜ਼ਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਸਮੂਹ ਸਟਾਫ਼ ਮੈਂਬਰਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲੀ ਦਲ ਦੀ ਚੜ੍ਹਦੀ ਕਲਾ ਅਤੇ ਮਜ਼ਬੂਤੀ ਲਈ ਹਰ ਵਿਅਕਤੀ ਆਪਣਾ ਬਣਦਾ ਯੋਗਦਾਨ ਪਾਵੇ। ਇਸ ਮੌਕੇ ਟਰੱਸਟੀ ਮੈਂਬਰ ਮਨਪ੍ਰੀਤ ਸਿੰਘ ਸ਼ਾਹਪੁਰ, ਸਮੂਹ ਵਿਭਾਗਾਂ ਦੇ ਮੁਖੀ, ਕਾਲਜ ਦੇ ਸਮੂਹ ਸਟਾਫ਼ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।