- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਵਡਭਾਗ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਹਮਾਯੂੰਪੁਰਾ (ਸਰਹਿੰਦ) ਵਿਖੇ ਭਾਜਪਾ ਆਗੂ ਸੰਦੀਪ ਸਿੰਘ ਲਵਲੀ ਵੱਲੋਂ ਆਪਣੇ ਗ੍ਰਹਿ ਵਿਖੇ ਬਾਬਾ ਵਡਭਾਗ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਂਦਿਆਂ ਸ੍ਰੀ ਸੁਖਮਣੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਜਾਤੀਵਾਦ ਤੋਂ ਉੱਪਰ ਉੱਠ ਕੇ ਸ਼ਰਧਾ ਨਾਲ ਮਨਾਉਣੇ ਚਾਹੀਦੇ ਹਨ। ਗੁਰੂਆਂ, ਪੀਰਾਂ ਅਤੇ ਸੰਤਾਂ-ਮਹਾਂਪੁਰਖਾਂ ਦੀ ਬਾਣੀ ਹਮੇਸ਼ਾ ਸੱਚ ਦੇ ਰਾਹ ’ਤੇ ਚੱਲਣ ਅਤੇ ਜਬਰ-ਜ਼ੁਲਮ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਜਜ਼ਬਾ ਦਿੰਦੀ ਹੈ। ਉਨ੍ਹਾਂ ਬਾਬਾ ਬਡਭਾਗ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੱਤੀ। ਇਸ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸ੍ਰੀ ਹਨੂੰਮਾਨ ਸੇਵਾ ਦਲ ਸਰਹਿੰਦ ਦੇ ਪ੍ਰਧਾਨ ਸ਼ਸ਼ੀ ਭੂਸ਼ਨ ਉੱਪਲ, ਮਹਿਲਾ ਆਗੂ ਜਸਪ੍ਰੀਤ ਕੌਰ ਹਮਾਯੂੰਪੁਰਾ, ਅਮਰਜੀਤ ਕੌਰ, ਸੁਖਦੇਵ ਸਿੰਘ ਪਿੰਕਾ, ਪਰਮਪ੍ਰੀਤ ਸਿੰਘ, ਹਰਕੀਰਤ ਸਿੰਘ, ਰਣਧੀਰ ਸਿੰਘ ਧੀਰਾ, ਗੁਰਦੀਪ ਸਿੰਘ ਭਾਗਨਪੁਰ, ਨਾਜਰ ਸਿੰਘ ਭੱਟਮਾਜਰਾ, ਜਸਕਰਨ ਸਿੰਘ ਧਨੋਆ, ਗੁਰਸਿਮਰਨ ਸਿੰਘ ਅਤੇ ਸੁਖਵੀਰ ਸਿੰਘ ਚੌਰਵਾਲਾ ਆਦਿ ਮੌਜੂਦ ਸਨ।