- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਬੀਪੁਰ ਵਿਖੇ ਬਾਬਾ ਬਾਲਮੀਕ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬਾਬਾ ਵਾਲਮੀਕਿ ਕਮੇਟੀ ਨਬੀਪੁਰ ਵੱਲੋਂ ਭਗਵਾਨ ਵਾਲਮੀਕ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਜਿਸ ’ਚ ਵੱਡੀ ਗਿਣਤੀ ’ਚ ਸੰਗਤ ਨੇ ਸ਼ਿਰਕਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਪਿੰਡ ਨਬੀਪੁਰ ਦੇ ਸਾਬਕਾ ਸਰਪੰਚ ਤੇ ਸਹਿਕਾਰੀ ਖੇਤੀਬਾੜੀ ਸਭਾ ਨਬੀਪੁਰ ਦੇ ਪ੍ਰਧਾਨ ਸੁਰਜੀਤ ਸਿੰਘ ਸਾਹੀ ਨੇ ਸੰਗਤ ਨੂੰ ਭਗਵਾਨ ਵਾਲਮੀਕ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ, ਆਪਸੀ ਭਾਈਚਾਰਾ ਕਾਇਮ ਰੱਖਣ ਅਤੇ ਸਮਾਜ ’ਚ ਪਿਆਰ, ਸਦਭਾਵਨਾ ਤੇ ਸਮਾਨਤਾ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਭਾਈ ਬਚਿੱਤਰ ਸਿੰਘ, ਜਸਵੀਰ ਸਿੰਘ ਗੋਪੀ, ਕਮਲਜੀਤ ਸਿੰਘ, ਜਗਜੀਤ ਸਿੰਘ, ਨੰਬਰਦਾਰ ਹਰਬੰਸ ਸਿੰਘ, ਪੰਚ ਨੇਕ ਰਾਮ, ਸਤਨਾਮ ਸਿੰਘ ਸੱਤੀ, ਹਰਜੀਤ ਸਿੰਘ, ਪ੍ਰਭਜੋਤ ਸਿੰਘ ਨਵੀ, ਮਨਪ੍ਰੀਤ ਸਿੰਘ ਖਾਲਸਾ, ਰਵਨੀਤ ਸਿੰਘ, ਅਜਮੇਰ ਸਿੰਘ, ਕੁਲਦੀਪ ਕੌਰ, ਕਮਲੇਸ਼ ਕੌਰ, ਮਨਜੀਤ ਕੌਰ, ਹਰਜੀਤ ਕੌਰ, ਸੁਖਵਿੰਦਰ ਕੌਰ, ਪ੍ਰੇਮ ਕੌਰ, ਚਰਨ ਸਿੰਘ, ਪਰਨੀਤ ਸਿੰਘ ਅਤੇ ਕੁਲਵਿੰਦਰ ਸਿੰਘ ਹਾਜ਼ਰ ਸਨ। ਸਮਾਗਮ ਦੇ ਅਖ਼ੀਰ ’ਚ ਕਮੇਟੀ ਪ੍ਰਧਾਨ ਮਲਕੀਤ ਸਿੰਘ ਕੰਡਾਰਾ ਨੇ ਸਮੂਹ ਸ਼ਖ਼ਸੀਅਤਾਂ ਅਤੇ ਸੰਗਤ ਦਾ ਧੰਨਵਾਦ ਕੀਤਾ।