- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਵਿਸ਼ਵਕਰਮਾ ਜੀ ਹਰ ਹੱਥੀ ਕਿਰਤ ਕਰਨ ਵਾਲੇ ਲਈ ਪ੍ਰੇਰਣਾ ਸਰੋਤ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦੇ ਦਿਵਸ ਨੂੰ ਸਮਰਪਿਤ ਬਾਬਾ ਵਿਸ਼ਵਕਰਮਾ ਵੈਲਫੇਅਰ ਟਰੱਸਟ ਮੰਡੀ ਗੋਬਿੰਦਗੜ੍ਹ ਵੱਲੋਂ ਵਿਸ਼ਵਕਰਮਾ ਭਵਨ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਰਾਜੂ ਖੰਨਾ ਨੇ ਸਮੁੱਚੇ ਰਾਮਗੜ੍ਹੀਆ ਭਾਈਚਾਰੇ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਮਿਹਨਤ ਅਤੇ ਆਪਸੀ ਭਾਈਚਾਰਕ ਸਾਂਝ ਨਾਲ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਸੰਭਵ ਹੈ। ਉਨ੍ਹਾਂ ਬਾਬਾ ਵਿਸ਼ਵਕਰਮਾ ਵੈਲਫੇਅਰ ਟਰੱਸਟ ਵੱਲੋਂ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੀ ਸ਼ਲਾਘਾ ਕਰਦਿਆਂ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਟਰੱਸਟ ਦੇ ਸਮੁੱਚੇ ਅਹੁਦੇਦਾਰਾਂ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ ਤੇ ਜਰਨੈਲ ਸਿੰਘ ਮਾਜਰੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਵਿਚ ਹੈੱਡ ਗ੍ਰੰਥੀ ਬਾਬਾ ਜਗਜੀਤ ਸਿੰਘ, ਪ੍ਰਧਾਨ ਗੁਰਮੁਖ ਸਿੰਘ ਲੋਟੇ, ਵਾਈਸ ਪ੍ਰਧਾਨ ਜਗਜੀਤ ਸਿੰਘ ਲੋਟੇ, ਪ੍ਰੇਮ ਸਿੰਘ, ਸੁਰਿੰਦਰਪਾਲ ਸਿੰਘ, ਜਗਦੀਸ਼ ਸਿੰਘ ਲੋਟੇ, ਮਹਿੰਦਰ ਸਿੰਘ, ਬਹਾਦਰ ਸਿੰਘ ਹੁੰਝਣ, ਅੰਗਰੇਜ਼ ਸਿੰਘ ਜੱਗਦਿਓ, ਟਿੰਕੂ ਲੋਟੇ, ਜਸਵੰਤ ਸਿੰਘ ਭੋਡੇ, ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ ਮੰਡੀ, ਗੁਰਪ੍ਰੀਤ ਸਿੰਘ ਨੋਨੀ, ਪ੍ਰਦੀਪ ਕੁਮਾਰ ਮਿੰਟੂ, ਫੋਰਮੈਨ ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ ਮੰਡੀ, ਗੁਰਸਹਿਬਾਜ ਸਿੰਘ ਸ਼ੈਰੀ ਭਾਂਬਰੀ, ਸੁਖਦੇਵ ਸਿੰਘ ਅੱਤਲੀ, ਸੋਮਨਾਥ ਅਜਨਾਲੀ, ਜਗਜੀਵਨ ਸਿੰਘ ਉੱਭੀ, ਹਰਬੰਸ ਸਿੰਘ ਹੁੰਝਣ, ਬਲਜੀਤ ਸਿੰਘ ਬੰਟੀ ਭੰਗੂ, ਪਰਮਿੰਦਰ ਸਿੰਘ ਸਲਾਣਾ, ਸੱਤਪਾਲ ਸਿੰਘ ਸੱਤਾ, ਕਰਮਜੀਤ ਸਿੰਘ ਗਾਂਧੀ ਅਤੇ ਰਾਮ ਸਿੰਘ ਮੰਡੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸਨ।