ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sun, 26 Apr 2026 04:15 PM (IST)
Updated Date: Sun, 26 Apr 2026 04:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫਤਹਿਗੜ੍ਹ ਸਾਹਿਬ ਦੀ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਕੂਲ ਦੀ ਵਿਦਿਆਰਥਣ ਬਵਨੀਤ ਬਾਜਵਾ ਨੇ 94.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਹਰਸਿਮਰਤ ਕੌਰ ਨੇ 93.33 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਗੁਰਸ਼ਰਨ ਕੌਰ ਤੇ ਏਕਮਜੋਤ ਨੇ 93.16 ਫ਼ੀਸਦੀ ਅੰਕ ਹਾਸਲ ਕਰਕੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦਾ ਸਮੁੱਚਾ ਨਤੀਜਾ 100 ਫ਼ੀਸਦੀ ਰਿਹਾ ਹੈ। ਸਕੂਲ ਟਰੱਸਟ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਅਤੇ ਇਸ ਸਫ਼ਲਤਾ ਲਈ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਪ੍ਰਿੰਸੀਪਲ ਅਰਸ਼ਦੀਪ ਕੌਰ ਨੇ ਹੋਣਹਾਰ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।