ਪੱਤਰ ਪ੍ਰੇਰਕ, ਫ਼ਤਹਿਗੜ੍ਹ ਸਾਹਿਬ : ਪਿੰਡ ਕਮਾਲੀ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਤਿੰਨ ਮਹੀਨੇ ਦੀ ਬੱਚੀ ਦੀ ਮੌਤ ਤੇ ਪਤੀ-ਪਤਨੀ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਥਾਣਾ ਬਡਾਲੀ ਆਲਾ ਸਿੰਘ ਦੇ ਏਐੱਸਆਈ ਸੁਰਜੀਤ ਚੰਦ ਨੇ ਦੱਸਿਆ ਕਿ ਰਾਜਵੀਰ ਸਿੰਘ ਵਾਸੀ ਫਰੌਰ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਹ ਪਤਨੀ ਰਾਜਵਿੰਦਰ ਕੌਰ ਤੇ ਤਿੰਨ ਮਹੀਨੇ ਦੀ ਬੱਚੀ ਨਾਲ ਮੋਟਰਸਾਈਕਲ 'ਤੇ ਜਾ ਰਹੇ ਸਨ। ਜਦੋਂ ਉਹ ਪਿੰਡ ਕਮਾਲੀ ਨੇੜੇ ਪੁੱਜੇ ਤਾਂ ਉਨ੍ਹਾਂ ਨੂੰ ਟੈਂਪੂ (ਛੋਟਾ ਹਾਥੀ) ਨੇ ਕਥਿਤ ਤੌਰ 'ਤੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ 'ਤੇ ਡਿੱਗ ਗਏ। ਹਾਦਸੇ 'ਚ ਬੱਚੀ ਦੀ ਮੌਤ ਹੋ ਗਈ, ਜਦਕਿ ਉਹ ਗੰਭੀਰ ਜ਼ਖ਼ਮੀ ਹੋ ਗਏ। ਟੈਂਪੂ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।