ਬੈਡਮਿੰਟਨ ਐਸੋਸੀਏਸ਼ਨ ਦੀ ਮੀਟਿੰਗ, ਰਸ਼ਪਿੰਦਰ ਸਿੰਘ ਰਾਜਾ ਚੁਣੇ ਪ੍ਰਧਾਨ
ਬੈਡਮਿੰਟਨ ਐਸੋਸੀਏਸ਼ਨ ਦੀ ਮੀਟਿੰਗ, ਰਸ਼ਪਿੰਦਰ ਸਿੰਘ ਰਾਜਾ ਚੁਣੇ ਪ੍ਰਧਾਨ
Publish Date: Thu, 05 Mar 2026 04:30 PM (IST)
Updated Date: Thu, 05 Mar 2026 04:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ: ਡਿਸਟ੍ਰਿਕਟ ਬੈਡਮਿੰਟਨ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਵਿਚ ਐਸੋਸੀਏਸ਼ਨ ਨੂੰ ਮਜ਼ਬੂਤ ਕਰਨ ਲਈ ਨਵੇਂ ਅਹੁਦੇਦਾਰ ਚੁਣੇ ਗਏ। ਖੇਡ ਪਰਮੋਟਰ ਰਸ਼ਪਿੰਦਰ ਸਿੰਘ ਰਾਜਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਅਤੇ ਰੁਪਿੰਦਰ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ। ਰਾਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੱਤ ਮੈਂਬਰਾਂ ਨੂੰ ਕਾਰਜਕਾਰੀ ਟੀਮ ਅਤੇ ਛੇ ਨੂੰ ਐਗਜੀਕਿਊਟਿਵ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰ ਕੇ ਨੌਜਵਾਨਾਂ ਦੀ ਮਾਨਸਿਕ ਸਿਹਤ ਅਤੇ ਤੰਦਰੁਸਤੀ ਨੂੰ ਬਿਹਤਰ ਬਣਾਇਆ ਜਾਵੇਗਾ। ਉਨ੍ਹਾਂ ਦਾ ਟੀਚਾ ਜਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਨੌਜਵਾਨਾਂ ਨੂੰ ਬੈਡਮਿੰਟਨ ਖੇਡਣ ਲਈ ਉਤਸ਼ਾਹਿਤ ਕਰਨਾ ਅਤੇ ਚੰਗੇ ਗਰਾਊਂਡਾਂ ਦੀ ਉਪਲਬਧਤਾ ਨਾਲ ਪੰਜਾਬ ਪੱਧਰ ਦੇ ਖਿਡਾਰੀ ਤਿਆਰ ਕਰਨਾ ਹੈ। ਰਾਜਾ ਨੇ ਦੱਸਿਆ ਕਿ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਮੈਂਬਰ ਪਾਰਲੀਮੈਂਟ ਮੀਤ ਹੇਅਰ ਨਾਲ ਮੀਟਿੰਗ ਰੱਖੀ ਗਈ ਹੈ ਅਤੇ ਜਲਦੀ ਹੀ ਫਤਹਿਗੜ੍ਹ ਸਾਹਿਬ ਵਿੱਚ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਜਾਵੇਗਾ।