ਗੋਬਿੰਦਗੜ੍ਹ ਪਬਲਿਕ ਸਕੂਲ ’ਚ ਮਾਵਾਂ ਲਈ ਬੈਡਮਿੰਟਨ ਟੂਰਨਾਮੈਂਟ ਕਰਵਾਇਆ
ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਮਾਵਾਂ ਲਈ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ
Publish Date: Mon, 13 Apr 2026 05:16 PM (IST)
Updated Date: Mon, 13 Apr 2026 05:19 PM (IST)
ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੋਬਿੰਦਗੜ੍ਹ ਪਬਲਿਕ ਸਕੂਲ ਵੱਲੋਂ ਮਾਵਾਂ ਲਈ ਵਿਸ਼ੇਸ਼਼ ਤੌਰ ’ਤੇ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦਾ ਮੁੱਖ ਉਦੇਸ਼ ਮਾਵਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਤੰਦਰੁਸਤੀ ਅਤੇ ਉਤਸ਼ਾਹ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ’ਤੇ ਸਕੂਲ ਦੇ ਆਡੀਟੋਰੀਅਮ ਵਿਚ ਖੁਸ਼ੀ ਅਤੇ ਜੋਸ਼ ਦਾ ਮਾਹੌਲ ਦੇਖਣ ਨੂੰ ਮਿਲਿਆ। ਸਭ ਮਾਵਾਂ ਨੇ ਬੜੇ ਹੀ ਉਤਸ਼ਾਹ ਨਾਲ ਮੈਚਾਂ ਵਿਚ ਭਾਗ ਲਿਆ ਅਤੇ ਆਪਣੀ ਖੇਡ ਕੌਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਦੌਰਾਨ ‘ਦੋਸਤਾਨਾ ਮੈਚ’, ‘ਮਨੋਰੰਜਨ ਅਤੇ ਸਿਹਤ ਸੰਭਾਲ ਅਤੇ ਦੋਸਤੀ’ ਅਤੇ ‘ਮਾਵਾਂ ਅਤੇ ਖੇਡਾਂ ਦਾ ਜਸ਼ਨ’ ਵਰਗੇ ਮੁੱਖ ਵਿਸ਼ਿਆਂ ਨੂੰ ਵੀ ਉਭਾਰਿਆ ਗਿਆ। ਇਸ ਮੌਕੇ ’ਤੇ ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਵੱਲੋਂ ਵਿਸ਼ੇਸ਼ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਮਾਵਾਂ ਦੀ ਭਾਗੀਦਾਰੀ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਵਧਾਉਂਦੇ ਹਨ, ਸਗੋਂ ਪਰਿਵਾਰ ਅਤੇ ਸਕੂਲ ਵਿਚਕਾਰ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਇਹ ਪ੍ਰੋਗਰਾਮ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਹਰਪਾਲ ਸਿੰਘ ਦੀ ਅਗਵਾਈ ਹੇਠ ਕੋਮਲਪ੍ਰੀਤ ਕੌਰ, ਨਮਿੰਦਰਦੀਪ ਸਿੰਘ ਅਤੇ ਗੁਰਪ੍ਰੀਤ ਕੌਰ ਵੱਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ।