ਜੀਟੀਬੀ ਸਕੂਲ, 'ਚ ਵਿਸਾਖੀ ਦਾ ਤਿਉਹਾਰ ਮਨਾਇਆ
ਜੀਟੀਬੀ ਸਕੂਲ, 'ਚ ਵਿਸਾਖੀ ਦਾ ਤਿਉਹਾਰ ਮਨਾਇਆ
Publish Date: Wed, 15 Apr 2026 06:40 PM (IST)
Updated Date: Wed, 15 Apr 2026 06:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਜੀਟੀਬੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੈਲੋਂ ਵਿਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਛੋਟੇ ਬੱਚਿਆਂ ਲਈ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੇ ਪੰਜਾਬੀ ਪਹਿਰਾਵੇ ਪਾ ਕੇ ਭੰਗੜਾ ਤੇ ਗਿੱਧਾ ਪੇਸ਼ ਕੀਤਾ ਅਤੇ ਵਿਸਾਖੀ ਨਾਲ ਸਬੰਧਤ ਕਵਿਤਾਵਾਂ ਅਤੇ ਗੀਤ ਵੀ ਸੁਣਾਏ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸ ਅਤੇ ਇਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਨੇ ਖੁਸ਼ੀ-ਖੁਸ਼ੀ ਸਾਰੀਆਂ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਸਮਾਗਮ ਦਾ ਪੂਰਾ ਆਨੰਦ ਲਿਆ। ਸਕੂਲ ਦੇ ਪ੍ਰਿੰਸੀਪਲ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ਨੂੰ ਆਪਣੇ ਰਿਵਾਜਾਂ ਅਤੇ ਸੱਭਿਆਚਾਰ ਨਾਲ ਜੋੜਦੇ ਹਨ। ਸਮਾਰੋਹ ਦੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਹ ਸਮਾਗਮ ਬਹੁਤ ਹੀ ਯਾਦਗਾਰ ਰਿਹਾ।