- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਰਤੀ, ਕਿਸਾਨ ਅਤੇ ਕਾਰੀਗਰ ਦੇਸ਼ ਦੀ ਆਰਥਿਕਤਾ ਦੀ ਮਜ਼ਬੂਤ ਨੀਂਹ ਹਨ : ਭੁੱਟਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਸਾਨੀਪੁਰ ਤੇ ਗੁਰਦੁਆਰਾ ਵਿਸ਼ਵਕਰਮਾ ਭਵਨ ਹੁਮਾਯੂੰਪੁਰ ਸਰਹਿੰਦ ਵਿਖੇ ਕਰਵਾਏ ਸਮਾਗਮਾਂ ਦੌਰਾਨ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਲਗਨ, ਹੁਨਰ ਅਤੇ ਸਿਰਜਣਾਤਮਕਤਾ ਨਾਲ ਜੀਵਨ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿੰਦੀਆਂ ਹਨ। ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਦਾ ਰਿਹਾ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਦਿਹਾੜੇ ਮੌਕੇ ਭਗਵਾਨ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਂਦਿਆਂ ਕਿਰਤ ਦਾ ਸਤਿਕਾਰ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਦਾ ਪ੍ਰਣ ਕਰਨ। ਇਸ ਮੌਕੇ ਜਰਨੈਲ ਸਿੰਘ ਖ਼ਾਲਸਾ ਹਲਕਾ ਪ੍ਰਧਾਨ ਬੀਸੀ ਵਿੰਗ, ਹਰਜੀਤ ਸਿੰਘ ਵਿੱਕੀ ਸ਼ਹਿਰੀ ਪ੍ਰਧਾਨ ਬੀਸੀ ਵਿੰਗ, ਅਰਵਿੰਦਰ ਸਿੰਘ ਖੋਜੇਮਾਜਰਾ ਯੂਥ ਪ੍ਰਧਾਨ ਸਰਕਲ ਬਧੌਛੀ ਕਲਾਂ, ਜਸਵੀਰ ਸਿੰਘ ਸੋਢੀ ਸੀਨੀਅਰ ਅਕਾਲੀ ਆਗੂ, ਹਰਮੀਤ ਸਿੰਘ ਸੱਗੂ, ਬਲਵਿੰਦਰ ਸਿੰਘ ਬਾੜਾ, ਬਹਾਦਰ ਸਿੰਘ, ਜੈ ਸਿੰਘ ਬਾੜਾ, ਗੁਰਪ੍ਰੀਤ ਸਿੰਘ ਪੰਜੋਲੀ ਕਲਾਂ, ਜਗਦੀਪ ਸਿੰਘ ਸਰਕਲ ਪ੍ਰਧਾਨ ਬਧੌਛੀ ਕਲਾਂ ਅਤੇ ਹਰਮਨਜੀਤ ਸਿੰਘ ਪੰਜੋਲੀ ਖ਼ੁਰਦ ਆਦਿ ਹਾਜ਼ਰ ਸਨ।