
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਬਚਾਓ ਰੈਲੀ ਦੀ ਤਿਆਰੀ ਲਈ ਬਲਜੀਤ ਭੁੱਟਾ ਵੱਲੋਂ ਪਿੰਡਾਂ ’ਚ ਮੀਟਿੰਗਾਂ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਹਲਕਾ ਫਤਹਿਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਭੁੱਟਾ ਨੇ 15 ਸਤੰਬਰ ਨੂੰ ਸਰਹਿੰਦ ਵਿਖੇ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਸਬੰਧੀ ਪਿੰਡ ਛਲੇੜੀ ਕਲਾਂ, ਸੈਫਲਪੁਰ, ਹੱਲੋਤਾਲੀ, ਦਿੱਤੂਪੁਰ ਫਕੀਰਾਂ, ਗੁਣੀਆਂ ਮਾਜਰਾ ਅਤੇ ਮੁਲੇਪੁਰ ਵਿਖੇ ਮੀਟਿੰਗਾਂ ਕੀਤੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੈਲੀ ’ਚ ਵੱਧ ਤੋਂ ਵੱਧ ਗਿਣਤੀ ’ਚ ਸ਼ਿਰਕਤ ਕਰ ਕੇ ਇਸ ਨੂੰ ਇਤਿਹਾਸਕ ਬਣਾਉਣ। ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ 15 ਸਤੰਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਵੱਲੋਂ ਰੈਲੀ ’ਚ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੁਲਾਰਿਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬੀਆਂ ਨਾਲ ਕੀਤੇ ਧੋਖਿਆਂ ਦਾ ਪਰਦਾਫਾਸ਼ ਕੀਤਾ ਜਾਵੇਗਾ ਤੇ ਅਕਾਲੀ ਦਲ ਵੱਲੋਂ ਪੰਜਾਬ ਦੇ ਭਲੇ ਲਈ ਕੀਤੇ ਕੰਮਾਂ ਬਾਰੇ ਵੀ ਦੱਸਿਆ ਜਾਵੇਗਾ। ਇਸ ਮੌਕੇ ਭਾਜਪਾ ਆਗੂ ਡਾ. ਕੇਵਲ ਸਿੰਘ ਸੈਫਲਪੁਰ, ਹਰਜੀਤ ਸਿੰਘ ਅਤੇ ਗੁਰਿੰਦਰ ਸਿੰਘ ਆਪਣੀ ਟੀਮ ਸਮੇਤ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਏ। ਬਲਜੀਤ ਸਿੰਘ ਭੁੱਟਾ ਨੇ ਇਨ੍ਹਾਂ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਹਰਮਨਦੀਪ ਸਿੰਘ ਛਲੇੜੀ ਕਲਾਂ ਨੂੰ ਸਰਕਲ ਮੁਲੇਪੁਰ ਆਈਟੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਹਲਕਾ ਯੂਥ ਪ੍ਰਧਾਨ ਅਵਤਾਰ ਸਿੰਘ ਹੱਲੋਤਾਲੀ, ਐਸਸੀ ਵਿੰਗ ਦੇ ਪ੍ਰਧਾਨ ਦਵਿੰਦਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਧਰਮਿੰਦਰ ਸਿੰਘ ਮੁਲੇਪੁਰ, ਸਰਕਲ ਪ੍ਰਧਾਨ ਜਗਤਾਰ ਸਿੰਘ ਹੱਲੋਤਾਲੀ, ਸੁਖਦੀਪ ਸਿੰਘ ਬਹਿਲੋਲਪੁਰ, ਸਾਬਕਾ ਸਰਪੰਚ ਕੁਲਦੀਪ ਸਿੰਘ ਚਣੋਂ, ਸਾਬਕਾ ਸਰਪੰਚ ਜਸਪਾਲ ਸਿੰਘ ਦਿੱਤੂਪੁਰ ਫਕੀਰਾਂ, ਹਰਪ੍ਰੀਤ ਸਿੰਘ ਰਿਚੀ ਝਿੰਜਰਾ, ਅਤਿੰਦਰਪਾਲ ਖੱਟੜਾ, ਜਸਪ੍ਰੀਤ ਸਿੰਘ ਅਮਰਗੜ੍ਹ, ਰਮਨਵੀਰ, ਰੋਬਿਨ ਨਲੀਨਾ ਅਤੇ ਜੋਗਿੰਦਰ ਸਿੰਘ ਮਲਹੇੜੀ ਆਦਿ ਮੌਜੂਦ ਸਨ।