ਹਲਕਾ ਇੰਚਾਰਜ ਲੱਗਣ ’ਤੇ ਬਲਜੀਤ ਭੁੱਟਾ ਗੁਰੂਘਰ ’ਚ ਹੋਏ ਨਤਮਸਤਕ
ਹਲਕਾ ਇੰਚਾਰਜ ਲੱਗਣ ’ਤੇ ਬਲਜੀਤ ਸਿੰਘ ਭੁੱਟਾ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Publish Date: Fri, 06 Feb 2026 06:40 PM (IST)
Updated Date: Fri, 06 Feb 2026 06:41 PM (IST)

--ਜ਼ਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਰਹੀ ਹਾਜ਼ਰ ਫ਼ੋਟੋ ਫ਼ਾਈਲ 13 -ਹਲਕਾ ਇੰਚਾਰਜ ਲੱਗਣ ਉਪਰੰਤ ਗੁਰਦੁਆਰਾ ਫਤਹਿਗੜ੍ਹ ਸਾਹਿਬ ਨਤਮਸਤਕ ਹੋਣ ਉਪਰੰਤ ਬਲਜੀਤ ਸਿੰਘ ਭੁੱਟਾ ਦਾ ਸਨਮਾਨ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਤੇ ਹੋਰ। ਸਟਾਫ ਰਿਪੋਰਟਰ, ਪੰਜਾਬੀ ਜਾਗਰਣ, •ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਸ਼੍ਰੀ ਫਤਹਿਗੜ੍ਹ ਸਾਹਿਬ ਦਾ ਇੰਚਾਰਜ ਨਿਯੁਕਤ ਕਰਨ ਉਪਰੰਤ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਸਮਰਥਕਾਂ ਸਮੇਤ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਾਰ ਸਾਲਾਂ ਦੇ ਰਾਜ ਦੌਰਾਨ ਪੰਜਾਬ ਦੇ ਲੋਕਾਂ ਨੂੰ ਲੁੱਟਣ ਤੇ ਕੁੱਟਣ ਤੋਂ ਬਿਨਾਂ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਅਜਿਹੇ ਜੰਗਲ ਰਾਜ ਤੋਂ ਛੁਟਕਾਰਾ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2027 ਦੀਆਂ ਵਿਧਾਨ ਸਭਾ ਚੋਣਾਂ ਵੱਡੇ ਬਹੁਮਤ ਨਾਲ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਭੁੱਟਾ ਨੇ ਆਖਿਆ ਕਿ ਉਨ੍ਹਾਂ ਦੀ ਪਹਿਲ ਹੋਵੇਗੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਵਰਕਰਾਂ ਤੇ ਆਗੂਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ ਤੇ ਜੇਕਰ ਕੋਈ ਘਰ ਵੀ ਬੈਠਾ ਹੈ ਉਸ ਨੂੰ ਮਨਾਇਆ ਜਾਵੇਗਾ। ਉਨ੍ਹਾਂ ਹਲਕਾ ਫਤਹਿਗੜ੍ਹ ਸਾਹਿਬ ਦੀ ਜ਼ਿੰਮੇਵਾਰੀ ਸੌਂਪਣ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਤੇ ਮੈਂਬਰ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਰਿਆ ਦੀ ਅਗਵਾਈ ਹੇਠ ਨਵ ਨਿਯੁਕਤ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਯੂਥ ਅਕਾਲੀ ਦੇ ਪ੍ਰਧਾਨ ਤੇ ਘਨੋਰ ਦੇ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ, ਹਲਕਾ ਅਮਲੋਹ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਸੀ ਪਠਾਣਾਂ ਤੋਂ ਦਰਬਾਰਾ ਸਿੰਘ ਗੁਰੂ, ਐਸਜੀਪੀਸੀ ਮੈਂਬਰ ਅਵਤਾਰ ਸਿੰਘ ਰਿਆ,ਮਨਮੋਹਨ ਸਿੰਘ ਮਕਾਰੋਪੁਰ, ਹਰਭਜਨ ਸਿੰਘ ਚਨਾਰਥਲ ਸਾਬਕਾ ਚੇਅਰਮੈਨ, ਦਿਲਬਾਗ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਬਲਵਿੰਦਰ ਸਿੰਘ ਭੰਮਾਰਸੀ, ਹਰਵਿੰਦਰ ਸਿੰਘ ਬੱਬਲ, ਅਮਰਜੀਤ ਸਿੰਘ ਸਾਬਕਾ ਮੈਨੇਜਰ, ਪਰਦੀਪ ਸਿੰਘ ਕਲੋੜ, ਰਜਿੰਦਰ ਸਿੰਘ ਸਰਹਿੰਦ, ਅੰਮ੍ਰਿਤਪਾਲ ਸਿੰਘ ਰਾਜੂ, ਬਲਵਿੰਦਰ ਸਿੰਘ ਸਾਬਕਾ ਚੇਅਰਮੈਨ, ਸਤਵਿੰਦਰ ਸਿੰਘ ਬਡਾਲੀ ਮਾਈ ਕੀ, ਰਾਮ ਸਿੰਘ ਭਗੜਾਨਾ, ਜਸਵੰਤ ਸਿੰਘ ਭਗੜਾਨਾ, ਬਲਜਿੰਦਰ ਸਿੰਘ ਬਰਾਸ ਬਲਾਕ ਸੰਮਤੀ ਮੈਂਬਰ, ਨਾਹਰ ਸਿੰਘ, ਦਵਿੰਦਰ ਸਿੰਘ ਸਾਬਕਾ ਚੇਅਰਮੈਨ, ਰਵੀਪਾਲ ਚਨਾਰਥਲ, ਤੇਜਿੰਦਰ ਸਿੰਘ ਸਰਹਿੰਦ, ਪੰਕਜ ਸ਼ਰਮਾਂ, ਗੁਰਿੰਦਰਪਾਲ ਸਿੰਘ, ਬਿਰਕਮਜੀਤ ਸਿੰਘ, ਪ੍ਰੋ. ਜੁਪਿੰਦਰ ਸਿੰਘ, ਮਨਿੰਦਰ ਸਿੰਘ ਲੱਕੀ, ਬਲਵਿੰਦਰ ਸਿੰਘ ਝਾਮਪੁਰ, ਵਿਕੀ ਬੈਂਸ ਮਨਹੇੜਾ ਜੱਟਾਂ, ਰਘਬੀਰ ਸਿੰਘ, ਕਮਲਪ੍ਰੀਤ ਸਿੰਘ, ਤਰਨਜੀਤ ਸਿੰਘ, ਬੰਤ ਸਿੰਘ ਮੰਡੋਫਲ, ਜਪਸਾਲ ਸਿੰਘ ਦਿੱਤੂਪੁਰ ਫਕੀਰਾਂ, ਗੁਰਿੰਦਰਪਾਲ ਸਿੰਘ ਮਨੀ,ਹਰਪ੍ਰੀਤ ਸਿੰਘ ਗੁਣੀਮਾਜਰਾ, ਰਮਨਦੀਪ ਸਿੰਘ ਢੋਲਾਂ, ਮਨਦੀਪ ਸਿੰਘ ਨੰਡਿਆਲੀ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ ਬਡਾਲੀ ਅੱਲਾ ਸਿੰਘ, ਤਰਸੇਮ ਸਿੰਘ ਬਲਾੜੀਕਲਾਂ, ਦਵਿੰਦਰ ਸਿੰਘ ਜੱਲਾ, ਸਮੇਤ ਹੋਰ ਵੀ ਆਗੂ ਤੇ ਵਰਕਰ ਮੌਜੂਦ ਸਨ।