ਅਕਾਲੀ ਦਲ ਦੀ ਡੋਰ ਟੂ ਡੋਰ ਮੁਹਿੰਮ ਤਹਿਤ ਬਲਜੀਤ ਸਿੰਘ ਭੁੱਟਾ ਨੇ ਲੋਕਾਂ ਨੂੰ ਕੀਤਾ ਜਾਗਰੂਕ ਅਕਾਲੀ ਦਲ ਦੀ ਡੋਰ ਟੂ ਡੋਰ ਮੁਹਿੰਮ ਤਹਿਤ ਬਲਜੀਤ ਸਿੰਘ ਭੁੱਟਾ ਨੇ ਲੋਕਾਂ ਨੂੰ ਕੀਤਾ ਜਾਗਰੂਕ
Publish Date: Thu, 08 Oct 2026 05:02 PM (IST)
Updated Date: Thu, 08 Oct 2026 05:05 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਵੱਲੋਂ ਆਰੰਭੀ ਗਈ ਡੋਰ ਟੂ ਡੋਰ ਮੁਹਿੰਮ ਦੇ ਦੂਜੇ ਦਿਨ ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਭੁੱਟਾ ਨੇ ਪਿੰਡ ਸਲੇਮਪੁਰ ਅਤੇ ਸ਼ਾਹਪੁਰ ਵਿਖੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਕਥਿਤ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਉਨ੍ਹਾਂ ਨੇ ਪੇਂਡੂਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦਾ ਸੱਦਾ ਦਿੱਤਾ। ਗੱਲਬਾਤ ਕਰਦਿਆਂ ਹਲਕਾ ਇੰਚਾਰਜ ਭੁੱਟਾ ਨੇ ਆਖਿਆ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੈਦਾ ਕੀਤੇ ਗਏ ਹਾਲਾਤ ਤੋਂ ਨਿਜਾਤ ਪਾਉਣ ਦਾ ਸਹੀ ਵੇਲਾ ਆ ਗਿਆ ਹੈ, ਜਿਸ ਨੂੰ ਮੁੱਖ ਰੱਖਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ‘ਆਪ’ ਸਰਕਾਰ ਦੇ ਝੂਠ ਨੂੰ ਲੰਮਾ ਸਮਾਂ ਬਰਦਾਸ਼ਤ ਨਹੀਂ ਕਰਨਗੇ ਅਤੇ ਮੌਜੂਦਾ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਪੰਜਾਬੀਆਂ ਦੇ ਸਵੈਮਾਨ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇਕ ਅਜਿਹੀ ਪਾਰਟੀ ਹੈ ਜੋ ਸੂਬੇ ਨੂੰ ਮੁੜ ਖ਼ੁਸ਼ਹਾਲੀ ਦੀ ਲੀਹ ’ਤੇ ਲਿਆ ਕੇ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ। ਇਸ ਮੌਕੇ ਦਵਿੰਦਰ ਸਿੰਘ ਬਹਿਲੋਲਪੁਰ ਪ੍ਰਧਾਨ ਐੱਸਸੀ ਵਿੰਗ, ਮਨਪ੍ਰੀਤ ਸਿੰਘ ਸ਼ਾਹਪੁਰ, ਮਲਕੀਤ ਸਿੰਘ ਰਜਿੰਦਰਗੜ੍ਹ, ਮਨਪ੍ਰੀਤ ਸਿੰਘ ਭੁੱਟਾ, ਗੁਰਪ੍ਰੀਤ ਸਿੰਘ ਪੰਜੋਲੀ, ਜਗਦੀਪ ਸਿੰਘ ਸਲੇਮਪੁਰ, ਹਰਦੀਪ ਸਿੰਘ ਸਲੇਮਪੁਰ, ਬਹਾਦਰ ਸਿੰਘ ਸਲੇਮਪੁਰ, ਗੁਰਵਿੰਦਰ ਸਿੰਘ ਨਾਗਰਾ, ਅਮਰਜੀਤ ਸਿੰਘ ਮੁੰਡੀ, ਅਵਤਾਰ ਸਿੰਘ, ਦਲਜੀਤ ਸਿੰਘ, ਦਲਵੀਰ ਸਿੰਘ, ਕਰਨੈਲ ਸਿੰਘ, ਮਹਿੰਦਰ ਸਿੰਘ, ਜੋਗਿੰਦਰ ਸਿੰਘ, ਅਜੈਬ ਸਿੰਘ ਸਲੇਮਪੁਰ, ਸਵਰਨ ਸਿੰਘ ਸਲੇਮਪੁਰ, ਮਲਕੀਤ ਸਿੰਘ ਸਲੇਮਪੁਰ, ਗੁਰਮੀਤ ਸਿੰਘ, ਸੋਨੀ ਸਿੰਘ ਪੰਚ ਅਤੇ ਜਗਤਾਰ ਸਿੰਘ ਸਲੇਮਪੁਰ ਵੀ ਮੌਜੂਦ ਸਨ।