- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ ’ਤੇ ਪਾਬੰਦੀ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ’ਚ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ ’ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਿਨਾਂ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ ਅਤੇ ਨਾ ਹੀ ਪੁਰਾਣੀਆਂ ਖੂਹੀਆਂ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਉਨ੍ਹਾਂ ਵਿੱਚੋਂ ਇੱਟਾਂ ਆਦਿ ਕੱਢੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕੱਚੀਆਂ ਖੂਹੀਆਂ ਪੁੱਟਣ ਕਾਰਨ ਕਈ ਹਾਦਸੇ ਵਾਪਰ ਜਾਂਦੇ ਹਨ ਅਤੇ ਕਈ ਮੌਤਾਂ ਵੀ ਹੋ ਚੁੱਕੀਆਂ ਹਨ। ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਮਨਾਹੀ ਹੁਕਮ ਜ਼ਿਲ੍ਹੇ ’ਚ 23 ਅਗਸਤ ਤੱਕ ਲਾਗੂ ਰਹਿਣਗੇ।