ਅੱਜ ਤੋਂ ਯੂਏਵੀ ਤੇ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ
25 ਅਤੇ 26 ਜਨਵਰੀ ਨੂੰ ਯੂਏਵੀ ਤੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ
Publish Date: Sat, 24 Jan 2026 04:38 PM (IST)
Updated Date: Sat, 24 Jan 2026 04:40 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੋਨਾ ਥਿੰਦ ਗਣਤੰਤਰ ਦਿਵਸ ਸਬੰਧੀ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ 25 ਜਨਵਰੀ ਤੋਂ 26 ਜਨਵਰੀ ਤਕ ਆਮ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਯੂਏਵੀ/ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਗਮ, ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਕਰਵਾਇਆ ਜਾ ਰਿਹਾ ਹੈ। ਯੂਏਵੀ/ਡਰੋਨ ਕੈਮਰੇ ਸੁਰੱਖਿਆ ਦੇ ਮੱਦੇਨਜ਼ਰ ਠੀਕ ਨਹੀਂ ਹਨ, ਜਿਸ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ 26 ਜਨਵਰੀ 2026 ਦੌਰਾਨ ਆਮ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਲਗਾਉਣ ’ਤੇ ਪਾਬੰਦੀ ਲਗਾਈ ਜਾਵੇ।