
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਾਪੂ ਤਰਸੇਮ ਸਿੰਘ ਵੱਲੋਂ ਪ੍ਰੀਤਮ ਸਿੰਘ ਨਾਗਰਾ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਮੀਟਿੰਗ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਹਲਕਾ ਫਤਹਿਗੜ੍ਹ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਦੇ ਨਜ਼ਦੀਕੀ ਪ੍ਰੀਤਮ ਸਿੰਘ ਨਾਗਰਾ ਦੇ ਗ੍ਰਹਿ ਵਿਖੇ ਪਹੁੰਚੇ। ਇੱਥੇ ਪਹੁੰਚਣ ’ਤੇ ਸਥਾਨਕ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਸਿਆਸੀ ਤੇ ਸਮਾਜਿਕ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਤਰਸੇਮ ਸਿੰਘ ਅਤੇ ਅਮਰਇੰਦਰ ਸਿੰਘ ਲਿਬੜਾ ਨੇ ਹਾਜ਼ਰ ਵਰਕਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਪਾਰਟੀ ਦੀ ਚੜ੍ਹਦੀ ਕਲਾ, ਮਜ਼ਬੂਤੀ ਅਤੇ ਭਵਿੱਖ ਦੀਆਂ ਸਰਗਰਮੀਆਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ।
ਇਸ ਮੌਕੇ ਜਸਪਾਲ ਸਿੰਘ ਦਾਦੂਮਾਜਰਾ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਸੋਹੀ, ਸਵਰਨ ਸਿੰਘ ਬਾਠ, ਕਿਰਪਾਲ ਸਿੰਘ, ਅਮਰਜੀਤ ਸਿੰਘ ਚੀਮਾ, ਜਸਪਾਲ ਸਿੰਘ ਚੀਮਾ ਮਾਤਾ ਗੁਜਰੀ ਕਾਲੋਨੀ, ਨਵਤੇਜ ਸਿੰਘ ਚੀਮਾ, ਕੁਲਦੀਪ ਸਿੰਘ ਸੈਣੀ, ਅਮਰਜੀਤ ਸਿੰਘ ਲੰਬੜਦਾਰ, ਜਸਵੀਰ ਸਿੰਘ ਲੋਹਾ ਖੇੜੀ, ਸਿਮਰਨਜੀਤ ਸਿੰਘ ਬਧੋਛੀ, ਬਲਕਾਰ ਸਿੰਘ ਸੀੜਾ, ਗੁਰਬਿੰਦਰ ਸਿੰਘ ਸੈਫਲਪੁਰ, ਨਰੇਸ਼ ਦੱਤਾ, ਮਨਦੀਪ ਸਿੰਘ ਸਰਹਿੰਦ, ਹਰਸਪਿੰਦਰ ਸਿੰਘ ਚੀਮਾ, ਪਰਗਟ ਸਿੰਘ ਚੀਮਾ, ਸੁਖਦੇਵ ਸਿੰਘ ਸੰਧੂ ਜੀਓਣਪੁਰਾ, ਜਸਵੀਰ ਸਿੰਘ ਮੰਡ ਲਾਹੌਰੀਆ, ਭੁਪਿੰਦਰ ਸਿੰਘ ਸੈਣੀ, ਪਰਮਜੀਤ ਕੌਰ, ਸੁਰਿੰਦਰਜੀਤ ਕੌਰ ਮੰਡੋਫ਼ਲ ਅਤੇ ਬਲਵਿੰਦਰ ਕੌਰ ਸਮੇਤ ਹੋਰ ਪਤਵੰਤੇ ਮੌਜੂਦ ਸਨ।