ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ’ਚ ਬਸੰਤ ਪੰਚਮੀ ਮਨਾਈ
ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਬਸੰਤ ਪੰਚਮੀ ਮਨਾਈ
Publish Date: Sat, 24 Jan 2026 04:43 PM (IST)
Updated Date: Sat, 24 Jan 2026 04:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਅਲੌਰ ਖੰਨਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਜੋਸ਼ ਨਾਲ ਮਨਾਇਆ ਗਿਆ। ਕੈਂਪਸ ਨੂੰ ਪੀਲੇ ਰੰਗ ਦੀਆਂ ਸਜਾਵਟਾਂ ਨਾਲ ਸਜਾਇਆ ਗਿਆ ਸੀ, ਜਿਸ ਨਾਲ ਪੂਰੇ ਮਾਹੌਲ ਵਿਚ ਬਸੰਤ ਦੀ ਭਾਵਨਾ ਆਈ। ਪ੍ਰੋਗਰਾਮ ਦੀ ਸ਼ੁਰੂਆਤ ਦੇਵੀ ਸਰਸਵਤੀ ਦੀ ਪੂਜਾ ਅਤੇ ਪ੍ਰਾਰਥਨਾ ਨਾਲ ਹੋਈ। ਸੰਸਥਾ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਬਸੰਤ ਪੰਚਮੀ ਦੇ ਸ਼ੁੱਭ ਮੌਕੇ ’ਤੇ ਪ੍ਰਾਰਥਨਾ ਕੀਤੀ। ਵਿਦਿਆਰਥੀਆਂ ਦੇ ਉੱਜਵਲ ਭਵਿੱਖ, ਗਿਆਨ, ਬੁੱਧੀ ਅਤੇ ਰਚਨਾਤਮਕਤਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਗਿਆਨ, ਸਕਾਰਾਤਮਕ ਊਰਜਾ ਅਤੇ ਨਵੀਂ ਸ਼ੁਰੂਆਤ ਦਾ ਪ੍ਰਤੀਕ ਹੈ ਅਤੇ ਵਿਦਿਆਰਥੀਆਂ ਨੂੰ ਆਪਣੀ ਸਿੱਖਿਆ ਦੇ ਨਾਲ-ਨਾਲ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣਾ ਚਾਹੀਦਾ ਹੈ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿਚ ਆਪਸੀ ਸਦਭਾਵਨਾ, ਟੀਮ ਭਾਵਨਾ ਅਤੇ ਭਾਰਤੀ ਤਿਉਹਾਰਾਂ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਸੀ। ਪ੍ਰੋਗਰਾਮ ਦੇ ਅਖੀਰ ਵਿੱਚ ਸਾਰਿਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ ਗਈ। ਸਾਰੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ ਮੈਂਬਰਾਂ ਨੂੰ ਪ੍ਰਸ਼ਾਦ ਵੰਡਿਆ ਗਿਆ। ਸੰਸਥਾ ਦੇ ਫੈਕਲਟੀ ਅਤੇ ਸਟਾਫ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਸਰਗਰਮ ਭੂਮਿਕਾ ਨਿਭਾਈ।