ਰੁੜਕੀ ’ਚ ਪ੍ਰਕਾਸ਼ ਦਿਹਾੜਾ ਮਨਾਇਆ
ਪਿੰਡ ਰੁੜਕੀ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
Publish Date: Sat, 31 Jan 2026 06:30 PM (IST)
Updated Date: Sat, 31 Jan 2026 06:31 PM (IST)
- ਬੀਬੀ ਨਾਗਰਾ ਨੇ ਕੀਤੀ ਸ਼ਿਰਕਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਗੁਰੂ ਰਵਿਦਾਸ ਕਮੇਟੀ ਪਿੰਡ ਰੁੜਕੀ ਵਿਖੇ ਭਗਤ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਬੀਬੀ ਮਨਦੀਪ ਕੌਰ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਬੀਬੀ ਮਨਦੀਪ ਕੌਰ ਨਾਗਰਾ ਨੇ ਕਿਹਾ ਕਿ ਭਗਤ ਸ਼੍ਰੀ ਗੁਰੂ ਰਵਿਦਾਸ ਜੀ ਮਹਾਨ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਸਮਾਜ ਨੂੰ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਉਪਦੇਸ਼ ਅੱਜ ਦੇ ਸਮੇਂ ਵਿੱਚ ਵੀ ਸਾਡੇ ਲਈ ਪ੍ਰੇਰਨਾ ਦਾ ਸਰੋਤ ਹਨ ਅਤੇ ਸਮਾਜ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਣ ਵਾਲੇ ਹਨ। ਸਮਾਗਮ ਦੌਰਾਨ ਪਿੰਡ ਵਾਸੀਆਂ ਵੱਲੋਂ ਬੀਬੀ ਮਨਦੀਪ ਕੌਰ ਨਾਗਰਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਗੁਰਵੀਰ ਸਿੰਘ ਰੁੜਕੀ, ਨਰਿੰਦਰ ਕੁਮਾਰ ਪ੍ਰਿੰਸ, ਪ੍ਰਧਾਨ ਕੁਲਵਿੰਦਰ ਸਿੰਘ, ਹਰਜੀਤ ਸਿੰਘ ਭੋਲਾ ਰੁੜਕੀ, ਗੁਰਪ੍ਰੀਤ ਸਿੰਘ, ਅਰਸ਼ਦੀਪ ਸਿੰਘ ਚੈਨੀ ਰੁੜਕੀ, ਸੰਜੂ ਰੁੜਕੀ, ਹੰਸ ਰਾਜ, ਉਪਕਾਰ ਸਿੰਘ ਤੇ ਹੋਰ ਮੌਜੂਦ ਸਨ।