ਤਰੁਣ ਚੁੱਘ ਦਾ ਮੁੱਖ ਮੰਤਰੀ 'ਤੇ ਵੱਡਾ ਹਮਲਾ, ਬੋਲੇ– "ਆਪਣੀਆਂ ਨਾਕਾਮੀਆਂ ਲੁਕਾਉਣ ਲਈ ਬਹਾਨੇ ਘੜ ਰਹੇ ਨੇ ਭਗਵੰਤ ਮਾਨ"
ਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਲਗਾਤਾਰ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਲੈਬੋਰਟਰੀ ਦੀਆਂ ਰਿਪੋਰਟਾਂ ਸੱਚਾਈ ਨੂੰ ਬੇਨਕਾਬ ਕਰ ਚੁੱਕੀਆਂ ਹਨ ਤਾਂ ਮੁੱਖ ਮੰਤਰੀ ਆਪਣੇ ਆਪ ਨੂੰ ਬਚਾਉਣ ਲਈ ਨਵੇਂ-ਨਵੇਂ ਬਹਾਨੇ ਘੜ ਰਹੇ ਹਨ।
Publish Date: Thu, 25 Jun 2026 12:35 PM (IST)
Updated Date: Thu, 25 Jun 2026 12:39 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਲਗਾਤਾਰ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਲੈਬੋਰਟਰੀ ਦੀਆਂ ਰਿਪੋਰਟਾਂ ਸੱਚਾਈ ਨੂੰ ਬੇਨਕਾਬ ਕਰ ਚੁੱਕੀਆਂ ਹਨ ਤਾਂ ਮੁੱਖ ਮੰਤਰੀ ਆਪਣੇ ਆਪ ਨੂੰ ਬਚਾਉਣ ਲਈ ਨਵੇਂ-ਨਵੇਂ ਬਹਾਨੇ ਘੜ ਰਹੇ ਹਨ।
ਤਰੁਣ ਚੁੱਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਸਮਾਜਿਕ ਬਾਈਕਾਟ ਦੀ ਗੱਲ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ ਰਾਜਨੀਤੀ ਤੱਕ ਸੀਮਿਤ ਨਹੀਂ, ਸਗੋਂ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਆਸਥਾ ਨਾਲ ਸਿੱਧਾ ਜੁੜਿਆ ਹੋਇਆ ਹੈ।
ਉਨ੍ਹਾਂ ਪੰਜਾਬ ਦੇ ਸਮੂਹ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਪੂਰਨ ਸਤਿਕਾਰ ਕਰਨ।
ਤਰੁਣ ਚੁੱਘ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਅਤੇ ਡੀਜੀਪੀ ਨੂੰ ਪੱਤਰ ਲਿਖ ਕੇ ਭਗਵੰਤ ਮਾਨ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕਰਨ ਅਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਤਰੁਣ ਚੁੱਘ ਅੱਜ ਮੋਗਾ ਵਿਖੇ 25 ਜੂਨ 1989 ਨੂੰ ਰਾਸ਼ਟਰੀ ਸਵੈਮ ਸੇਵਕ ਸੰਘ ਦੀ ਸ਼ਾਖਾ ’ਤੇ ਹੋਏ ਪਾਕਿਸਤਾਨੀ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਬਹਾਦਰ ਸਵੈਮਸੇਵਕਾਂ ਨੂੰ ਸ਼ਹੀਦ ਸਮਾਰਕ ’ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ ਪੂਰੀ ਤਾਕਤ ਨਾਲ ਕੰਮ ਕਰ ਰਹੀ ਹੈ ਅਤੇ ਪਾਰਟੀ ਦਾ ਸੰਗਠਨਾਤਮਕ ਢਾਂਚਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਭਾਜਪਾ ਦੇ ਕਾਰਕੁੰਨ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨਾਲ ਜੋੜ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਲੋਕਾਂ ਦਾ ਵੱਡਾ ਆਸ਼ੀਰਵਾਦ ਅਤੇ ਸਮਰਥਨ ਪ੍ਰਾਪਤ ਹੋ ਰਿਹਾ ਹੈ।