- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਸਤਵੰਤ ਸਿੰਘ ਨੇ ਬਸੀ ਪਠਾਣਾਂ ’ਚ ਚੋਣ ਪ੍ਰਚਾਰ ਮੁਹਿੰਮ ਤੇਜ਼ ਕੀਤੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਸੀ ਪਠਾਣਾਂ ਵਿਧਾਨ ਸਭਾ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਭਾਈ ਸਤਵੰਤ ਸਿੰਘ ਵੱਲੋਂ ਬਸੀ ਪਠਾਣਾਂ ਵਿਖੇ ਮੀਟਿੰਗ ਕਰਕੇ ਹਲਕੇ ਦੀ ਸੰਗਤ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਪੰਜਾਬ ਦੇ ਹੱਕਾਂ ਤੇ ਮਸਲਿਆਂ ਨੂੰ ਉਭਾਰਨ ਲਈ ਇਕਜੁੱਟ ਹੋ ਕੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਐਡਵੋਕੇਟ ਸੁਤੰਤਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਭੰਗੂ ਨੇ ਬਸੀ ਪਠਾਣਾਂ ਹਲਕੇ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਤਨ, ਮਨ ਅਤੇ ਧਨ ਨਾਲ ਭਾਈ ਸਤਵੰਤ ਸਿੰਘ ਦਾ ਸਾਥ ਦੇਣ ਅਤੇ ਪੰਜਾਬ, ਪੰਜਾਬੀ ਮਾਂ-ਬੋਲੀ, ਨੌਜਵਾਨੀ ਅਤੇ ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਅਹਿਮ ਮੁੱਦਿਆਂ ਦੀ ਆਵਾਜ਼ ਬੁਲੰਦ ਕਰਨ ਲਈ ਇਕਜੁੱਟ ਹੋਣ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਬਸੀ ਪਠਾਣਾਂ ਹਲਕੇ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਨੂੰ ਜਿਤਾ ਕੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਹੱਥ ਮਜ਼ਬੂਤ ਕੀਤੇ ਜਾਣ। ਮੀਟਿੰਗ ਦੌਰਾਨ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੀ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਸਮੇਂ ਜਗਦੇਵ ਸਿੰਘ ਮੰਡੀ ਗੋਬਿੰਦਗੜ੍ਹ, ਜਗਜੀਵਨ ਸਿੰਘ ਮੰਡੀ ਗੋਬਿੰਦਗੜ੍ਹ, ਗੁਰਜੀਤ ਸਿੰਘ ਖਾਲਸਾ, ਭਾਈ ਗੁਰਪਾਲ ਸਿੰਘ, ਜਸਬੀਰ ਸਿੰਘ, ਬਲਵੰਤ ਸਿੰਘ ਅਤੇ ਹੋਰ ਸੰਗਤ ਹਾਜ਼ਰ ਸਨ।