ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਤੁਲਸੀ ਦੇ ਬੂਟੇ ਵੰਡੇ
ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਮੰਦਰ ਸ਼੍ਰੀ ਨੈਣਾ ਦੇਵੀ ਵਿਖੇ ਤੁਲਸੀ ਦੇ ਬੂਟੇ ਵੰਡੇ
Publish Date: Sat, 22 Aug 2026 05:17 PM (IST)
Updated Date: Sat, 22 Aug 2026 05:18 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਭਾਰਤ ਵਿਕਾਸ ਪ੍ਰੀਸ਼ਦ ਫਤਹਿਗੜ੍ਹ ਸਾਹਿਬ ਵੱਲੋਂ ਅਸ਼ਟਮੀ ਮੌਕੇ ਮੰਦਰ ਸ਼੍ਰੀ ਨੈਣਾ ਦੇਵੀ ਸਰਹਿੰਦ ਸ਼ਹਿਰ ਵਿਖੇ ਪ੍ਰਧਾਨ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਤੁਲਸੀ ਦੇ ਬੂਟੇ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪ੍ਰਸਤ ਸੁਰੇਸ਼ ਭਾਰਦਵਾਜ ਨੇ ਦੱਸਿਆ ਕਿ ਪ੍ਰੀਸ਼ਦ ਵੱਲੋਂ 31 ਅਗਸਤ ਤੱਕ ਬੂਟੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਸ਼ਹਿਰ ਦੇ ਮੰਦਰਾਂ, ਗਊਸ਼ਾਲਾ, ਸ਼ਮਸ਼ਾਨਘਾਟ ਅਤੇ ਹੋਰ ਥਾਵਾਂ ’ਤੇ ਛਾਂਦਾਰ ਤੇ ਫ਼ਲਦਾਰ ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪ੍ਰੀਸ਼ਦ ਵੱਲੋਂ ਸਮੇਂ-ਸਮੇਂ ’ਤੇ ਖ਼ੂਨਦਾਨ ਕੈਂਪ, ਮੈਡੀਕਲ ਕੈਂਪ ਤੇ ਅੱਖਾਂ ਦੇ ਮੁਫ਼ਤ ਅਪਰੇਸ਼ਨ ਕਰਵਾ ਕੇ ਲੋਕ ਸੇਵਾ ਦੇ ਕਾਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਸ਼ਹਿਰ ਨਿਵਾਸੀਆਂ ਲਈ ਦੰਦਾਂ ਤੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਜਾਵੇਗਾ, ਜਿਸ ਵਿੱਚ ਲੋੜਵੰਦਾਂ ਨੂੰ ਨਜ਼ਰ ਦੀਆਂ ਐਨਕਾਂ, ਮੁਫ਼ਤ ਦਵਾਈਆਂ ਅਤੇ ਅਪਰੇਸ਼ਨ ਦੀ ਸਹੂਲਤ ਦਿੱਤੀ ਜਾਵੇਗੀ। ਇਸ ਮੌਕੇ ਐਡਵੋਕੇਟ ਗੁਰਜੀਤ ਸਿੰਘ ਲੋਗੀ, ਵਿਜੇ ਪਾਠਕ, ਪਰਮਿੰਦਰ ਜੋਸ਼ੀ, ਸੰਜੀਵ ਸੂਦ, ਬਲਵੀਰ ਸਿੰਘ ਧਾਰਨੀ, ਸੰਜੀਵ ਕੁਮਾਰ ਦੀਪੂ, ਭਗਵਾਨ ਸਰੂਪ, ਹਰਮਿੰਦਰ ਸ਼ਰਮਾ, ਪਰਮਿੰਦਰ ਸਿੰਘ ਅਤੇ ਨਵੀਨ ਕੁਮਾਰ ਮੌਜੂਦ ਸਨ।