ਭਾਰਤ ਵਿਕਾਸ ਪ੍ਰੀਸ਼ਦ ਨੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ
ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਬੱਚਿਆਂ ਨੂੰ ਵੰਡੀ ਸਟੇਸ਼ਨਰੀ
Publish Date: Thu, 16 Apr 2026 04:16 PM (IST)
Updated Date: Fri, 17 Apr 2026 04:01 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਭਾਰਤ ਵਿਕਾਸ ਪ੍ਰੀਸ਼ਦ ਬਰਾਂਚ ਅਮਲੋਹ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਮੈਣ ਬੁੱਗਾ ਅੱਡਾ ਅਮਲੋਹ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ। ਇਸ ਸੈਕਟਰੀ ਜਰਨੈਲ ਸਿੰਘ ਸਹੋਤਾ ਨੇ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸਮੇਂ-ਸਮੇਂ ਜਿੱਥੇ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ ਉਥੇ ਹੀ ਸਕੂਲਾਂ ਵਿੱਚ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ, ਵਰਦੀਆਂ ਟਰੈਕ ਸੂਟ, ਬੂਟ ਆਦਿ ਵੀ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਅਮਲੋਹ ਵਿਖੇ ਇੱਕ ਸੜਕ ਹਾਦਸਿਆਂ ਲਈ ਮੁਫਤ ਐਂਬੂਲੈਂਸ ਸੇਵਾ ਵੀ ਚਲਾਈ ਜਾ ਰਹੀ ਹੈ। ਪ੍ਰੀਸ਼ਦ ਦੇ ਪ੍ਰਧਾਨ ਬ੍ਰਿਜ ਭੂਸ਼ਨ ਗਰਗ ਨੇ ਦਾਨੀ ਸੱਜਣ ਧਰਮਿੰਦਰ ਸਿੰਘ ਵਿੱਕੀ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਇਹ ਸਟੇਸ਼ਨਰੀ ਮੁਹਈਆ ਕਰਵਾਈ ਗਈ ਹੈ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸਮੇਂ-ਸਮੇਂ ਮੁਫਤ ਮੈਡੀਕਲ ਕੈਂਪਾਂ ਦਾ ਵੀ ਆਯੋਜਨ ਕੀਤਾ ਜਾਂਦਾ ਹੈ। ਜਿਸ ਦਾ ਸਿੱਧਾ ਫਾਇਦਾ ਆਮ ਲੋਕਾਂ ਨੂੰ ਮਿਲਦਾ ਹੈ। ਇਸ ਮੌਕੇ ਸਕੂਲ ਦੇ ਹੈਡ ਟੀਚਰ ਕਮਲਜੀਤ ਕੌਰ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਪਿਛਲੇ ਕਈ ਸਾਲਾਂ ਤੋਂ ਸਕੂਲ ਦੇ ਬੱਚਿਆਂ ਨੂੰ ਜ਼ਰੂਰਤਮੰਦ ਚੀਜ਼ਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਪ੍ਰੀਸ਼ਦ ਦੇ ਕੈਸ਼ੀਅਰ ਮੁਹੰਮਦ ਸਮੀਰ, ਅਨਿਲ ਗੋਇਲ, ਡਾਕਟਰ ਜਸਵੰਤ ਸਿੰਘ, ਪਵਨ ਜਿੰਦਲ, ਜੋਗਿੰਦਰ ਸਿੰਘ ਨਰੂਲਾ, ਸ਼ਿਵ ਕੁਮਾਰ ਗਰਗ, ਰਾਜ ਕੁਮਾਰ, ਸਵਿੰਦਰ ਮਿੱਤਲ ਤੋ ਇਲਾਵਾ ਸਕੂਲ ਦੇ ਅਧਿਆਪਕ ਰਾਜੀਵ ਕਰਕਰਾ, ਜਰਨੈਲ ਸਿੰਘ, ਰਵਿੰਦਰ ਕੌਰ, ਨੰਨੂ ਗਰਗ, ਮਨੀਸ਼ਾ ਰਾਣੀ, ਰਾਜਿੰਦਰ ਕੌਰ, ਪਰਮਜੀਤ ਕੌਰ, ਯਸ਼ਪ੍ਰੀਤ ਕੌਰ, ਸੁਰਿੰਦਰ ਕੌਰ ਮੌਜੂਦ ਸਨ।