ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਗਵਰਨਰ ਦੇ ਨਾਂ ਡੀਸੀ ਨੂੰ ਦਿੱਤਾ ਮੰਗ ਪੱਤਰ
Publish Date: Mon, 06 Apr 2026 05:22 PM (IST)
Updated Date: Mon, 06 Apr 2026 05:25 PM (IST)

ਫ਼ੋਟੋ ਫ਼ਾਈਲ : 3 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਗਵਰਨਰ ਦੇ ਨਾਂ ਡੀਸੀ ਫਤਹਿਗੜ੍ਹ ਸਾਹਿਬ ਨੂੰ ਸੌਂਪਿਆ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਨੇ ਕਿਹਾ ਕਿ ਕਿਸਾਨਾਂ ਅਤੇ ਪੇਂਡੂ ਮਜ਼ਦੂਰਾਂ ਦੇ ਸਿਰ ਚੜਿਆ ਕਰਜਾ ਇਕ ਸੱਚਾਈ ਹੈ ਕੇਂਦਰ ਅਤੇ ਪੰਜਾਬ ਸਰਕਾਰ ਮਿਲ ਕੇ ਕਿਸਾਨਾਂ ਅਤੇ ਪੇਂਡੂ ਮਜ਼ਦੂਰਾਂ ਨੂੰ ਕਰਜੇ ਤੋਂ ਮੁਕਤ ਕਰੇ। ਪੰਜਾਬ ਵਿਚ ਪਾਣੀ ਦਾ ਸੰਕਟ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ, ਪੰਜਾਬ ਸਰਕਾਰ ਕਿਸਾਨ ਦੇ ਹਰ ਇਕ ਖ਼ੇਤ ਤੱਕ ਨਹਿਰੀ ਪਾਣੀ ਪਹੁੰਚਦਾ ਕਰੇ ਅਤੇ ਜਿੱਥੇ ਪੰਜਾਬ ਦੇ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ। ਪੰਜਾਬ ਦੇ ਵਿਚ ਹਰੇਕ ਸਾਲ ਹੜ੍ਹਾਂ ਨਾਲ ਬਹੁਤ ਵੱਡੇ ਪੱਧਰ ’ਤੇ ਨੁਕਸਾਨ ਹੋ ਜਾਂਦਾ ਹੈ। ਸਰਕਾਰ ਮੀਹ ਅਤੇ ਹੜ੍ਹਾਂ ਵਾਲੇ ਪਾਣੀ ਨੂੰ ਸਾਂਭਣ ਦਾ ਪ੍ਰਬੰਧ ਕਰੇ। ਅਮਰੀਕਾ ਦੇ ਦਬਾਅ ਦੇ ਹੇਠ ਜੋ ਭਾਰਤ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ ਇਸ ਸਮਝੌਤੇ ਨੂੰ ਰੱਦ ਕੀਤਾ ਜਾਵੇ। ਦਿੱਲੀ ਅੰਦੋਲਨ ਸਮੇਂ ਅਤੇ ਦਿੱਲੀ ਅੰਦੋਲਨ ਤੋਂ ਬਾਅਦ ਵਿਚ ਕਿਸਾਨਾਂ ’ਤੇ ਹੋਏ ਪਰਚੇ ਤੁਰੰਤ ਰੱਦ ਕੀਤੇ ਜਾਣ। ਜੋ ਕੇਂਦਰ ਦੀ ਸਰਕਾਰ ਬਿਜਲੀ ਬਿੱਲ ਲੈ ਕੇ ਆ ਰਹੀ ਹੈ ਇਸ ਬਿੱਲ ਨੂੰ ਤੁਰੰਤ ਰੱਦ ਕੀਤਾ ਜਾਵੇ। ਮਨਰੇਗਾ ਸਕੀਮ ਨੂੰ ਖ਼ਤਮ ਕਰਨ ਲਈ ਨਵਾਂ ਕਾਨੂੰਨ ਬਣਾਇਆ ਹੈ ਇਸ ਕਾਨੂੰਨ ਨੂੰ ਵੀ ਰੱਦ ਕੀਤਾ ਜਾਵੇ। ਬੀਜ ਬਿੱਲ 2025 ਨੂੰ ਰੱਦ ਕੀਤਾ ਜਾਵੇ ਅਤੇ ਸਵਾਮੀਨਾਥਨ ਦੀ ਰਿਪੋਰਟ ਦੇ ਮੁਤਾਬਕ ਐਮਐਸਪੀ ਤੇ ਗਰੰਟੀ ਕਾਨੂੰਨ ਬਣਾਇਆ ਜਾਵੇ। ਇਸ ਸਮੇਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਰਣਜੀਤ ਸਿੰਘ ਚਨਾਰਥਲ, ਜ਼ਿਲ੍ਹਾ ਜਰਨਲ ਸਕੱਤਰ ਜਸਵੀਰ ਸਿੰਘ ਚਨਾਰਥਲ, ਗੋਲੂ ਪੰਜੋਲੀ, ਸੁਖਦੇਵ ਭੱਦਲਥੂਹਾ, ਜਸਵੀਰ ਸਿੰਘ, ਗੁਰਦੀਪ ਸਿੰਘ ਸਰਹਿੰਦ ਸ਼ਾਮਲ ਹੋਏ।