- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
15 ਸਤੰਬਰ ਦੀ ਰੈਲੀ ਦੀਆਂ ਤਿਆਰੀਆਂ ਲਈ ਭੁੱਟਾ ਵੱਲੋਂ ਪਿੰਡਾਂ ’ਚ ਮੀਟਿੰਗਾਂ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ 15 ਸਤੰਬਰ ਨੂੰ ਸਰਹਿੰਦ ਵਿਖੇ ਕੀਤੀ ਜਾਣ ਵਾਲੀ ‘ਪੰਜਾਬ ਬਚਾਓ ਰੈਲੀ’ ਨੂੰ ਸਫ਼ਲ ਬਣਾਉਣ ਲਈ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵੱਲੋਂ ਪਿੰਡਾਂ ’ਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਉਨ੍ਹਾਂ ਨੇ ਫਿਰੋਜ਼ਪੁਰ, ਤਲਾਣੀਆਂ, ਭੈਰੋਪੁਰ, ਪੰਜੋਲਾ, ਜਖਵਾਲੀ ਸਮੇਤ ਲਗਭਗ 20-22 ਪਿੰਡਾਂ ਤੇ ਸਰਹਿੰਦ ਸ਼ਹਿਰ ’ਚ ਮੀਟਿੰਗਾਂ ਕਰਕੇ ਲੋਕਾਂ ਨੂੰ ਰੈਲੀ ’ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਉਨ੍ਹਾਂ ਜੋਬਨਪ੍ਰੀਤ ਸਿੰਘ ਪੰਜੋਲਾ ਨੂੰ ਹਲਕਾ ਫਤਹਿਗੜ੍ਹ ਸਾਹਿਬ ਤੋਂ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ, ਸੰਦੀਪ ਦਾਸ ਕੋਟਲਾ ਜੱਟਾਂ ਨੂੰ ਸਰਕਲ ਮੂਲੇਪੁਰ ਬੀਸੀ ਵਿੰਗ ਦਾ ਪ੍ਰਧਾਨ ਅਤੇ ਵਿਕਰਮਜੀਤ ਸਿੰਘ ਤਲਾਣੀਆਂ ਨੂੰ ਯੂਥ ਵਿੰਗ ਸਰਹਿੰਦ ਸ਼ਹਿਰ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ। ਭੁੱਟਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਮਾਣ-ਸਤਿਕਾਰ ਦਿੱਤਾ ਹੈ ਅਤੇ ਇਨ੍ਹਾਂ ਨਿਯੁਕਤੀਆਂ ਨਾਲ ਜ਼ਮੀਨੀ ਪੱਧਰ ’ਤੇ ਸੰਗਠਨ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਦੁਖੀ ਹੈ ਅਤੇ ਪੰਜਾਬ ਨੂੰ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਸਹੀ ਲੀਹ ’ਤੇ ਲਿਆ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਅਵਤਾਰ ਸਿੰਘ, ਦਵਿੰਦਰ ਸਿੰਘ ਬਹਿਲੋਲਪੁਰ, ਜਰਨੈਲ ਸਿੰਘ ਖਾਲਸਾ, ਜਗਤਾਰ ਸਿੰਘ, ਸੁਖਦੀਪ ਸਿੰਘ, ਰੋਬਿਨ ਨਲੀਨਾ, ਹਰਪ੍ਰੀਤ ਸਿੰਘ, ਰਿਚੀ ਝਿੰਜਰਾ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ, ਵਰਿੰਦਰ ਸਿੰਘ, ਹਰਦੇਵ ਸਿੰਘ, ਸੁੱਚਾ ਸਿੰਘ, ਸੁਖਜਿੰਦਰ ਸਿੰਘ, ਜਗਤਾਰ ਸਿੰਘ ਬਧੋਸ਼ੀ, ਗੁਰਜੀਤ ਸਿੰਘ, ਯਾਦਵਿੰਦਰ ਸਿੰਘ ਆਦਿ ਮੌਜੂਦ ਸਨ।