- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਦੀ ਡੋਰ ਟੂ ਡੋਰ ਮੁਹਿੰਮ ਤਹਿਤ ਭੁੱਟਾ ਨੇ ਵਾਰਡ ਨੰਬਰ 22 ’ਚ ਕੀਤਾ ਰਾਬਤਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ੁਰੂ ਕੀਤੀ ਡੋਰ ਟੂ ਡੋਰ ਮੁਹਿੰਮ ਤਹਿਤ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸਰਹਿੰਦ ਸ਼ਹਿਰ ਦੇ ਵਾਰਡ ਨੰਬਰ 22 ’ਚ ਲੋਕਾਂ ਨਾਲ ਰਾਬਤਾ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਮੌਜੂਦਾ ਸਰਕਾਰ ਦੀਆਂ ਕਥਿਤ ਲੋਕ ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕੀਤਾ ਅਤੇ ਪੰਜਾਬ ਬਚਾਓ ਪ੍ਰੋਗਰਾਮ ਤਹਿਤ ਫ਼ਾਰਮ ਭਰਵਾਏ। ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਅਮਨ-ਕਾਨੂੰਨ ਵਿਵਸਥਾ ਅਤੇ ਚੜ੍ਹਦੀ ਕਲਾ ਲਈ ਕੰਮ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖ਼ਰੀ ਨਹੀਂ ਉੱਤਰੀ, ਜਿਸ ਕਾਰਨ ਲੋਕਾਂ ’ਚ ਭਾਰੀ ਰੋਸ ਹੈ ਅਤੇ ਉਹ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਇਸ ਦਾ ਜਵਾਬ ਦੇਣਗੇ। ਉਨ੍ਹਾਂ ਸੂਬੇ ਦੀ ਖ਼ੁਸ਼ਹਾਲੀ ਲਈ ਅਕਾਲੀ ਦਲ ਦਾ ਸਾਥ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਰਜਿੰਦਰ ਸਿੰਘ ਬੱਤਰਾ, ਸੁਖਵਿੰਦਰ ਸਿੰਘ, ਬਲਜੀਤ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਪੰਜੋਲੀ, ਗੁਰਪ੍ਰੀਤ ਸਿੰਘ, ਨਰੇਸ਼ ਕੁਮਾਰ, ਰਾਜਵੀਰ ਸਿੰਘ, ਸ਼ੇਰ ਜੰਗ, ਪਵਨ ਕੁਮਾਰ, ਬਲਰਾਜ ਮਾਨ, ਗੁਰਤੇਜ ਗਿੱਲ, ਲਖਵਿੰਦਰ ਸਿੰਘ ਲੱਕੀ, ਪਰਵਿੰਦਰ ਸਿੰਘ, ਹਰਸਿਮਰਨ ਸਿੰਘ ਅਤੇ ਹਿੰਮਤ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।