ਪੰਜਾਬ ਬੰਦ ਦਾ ਵੱਡਾ ਅਸਰ: ਰੁੜਕੀ ਵਿਖੇ ਕਿਸਾਨਾਂ ਨੇ ਧਰਨਾ ਲਾ ਕੇ ਰੋਕੀ ਆਵਾਜਾਈ, ਨਸ਼ਾ ਵਿਰੋਧੀ ਆਗੂ ਦੇ ਕਾਤਲਾਂ ਲਈ ਮੰਗੀ ਸਖ਼ਤ ਸਜ਼ਾ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਕਿਸਾਨਾਂ ਵੱਲੋਂ ਪਿੰਡ ਰੁੜਕੀ ਵਿਖੇ ਪਟਿਆਲਾ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
Publish Date: Thu, 15 Oct 2026 12:19 PM (IST)
Updated Date: Thu, 15 Oct 2026 12:21 PM (IST)
ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫਤਿਹਗੜ੍ਹ ਸਾਹਿਬ : ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਕਿਸਾਨਾਂ ਵੱਲੋਂ ਪਿੰਡ ਰੁੜਕੀ ਵਿਖੇ ਪਟਿਆਲਾ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਕਿਸਾਨਾਂ ਨੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਰ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਬੇਇਨਸਾਫ਼ੀ ਨਹੀਂ ਹੋਣੀ ਚਾਹੀਦੀ ਅਤੇ ਸਰਕਾਰ ਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ।
ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਲੋਕਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਲੋਕਤੰਤਰੀ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ। ਇਸ ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਾਨੂੰਪੁਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਿੰਦਰ ਸਿੰਘ ਟਿਵਾਣਾ ਸੂਬਾ ਖਜ਼ਾਨਚੀ ਰਣਜੀਤ ਸਿੰਘ ਚਨਾਰਥਲ, ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ, ਜੱਥੇਬੰਦਕ ਸਕੱਤਰ ਲਖਵੀਰ ਸਿੰਘ ਗੋਲੂ, ਪ੍ਰੈਸ ਸਕੱਤਰ ਪਰਮਵੀਰ ਸਿੰਘ ਸੀੜਾ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਨੌਲੱਖਾ, ਗੁਰਦੀਪ ਸਿੰਘ ਪੰਜੌਲੀ, ਜਸਪਾਲ ਸਿੰਘ ਲਟੋਰ, ਗੁਰਜੀਤ ਸਿੰਘ ਧਤੌਦਾ,ਨਾਜਰ ਸਿੰਘ ਰੁੜਕੀ, ਜਸਵਿੰਦਰ ਸਿੰਘ ਝਮਾਲਾ, ਗੁਰਦੀਪ ਸਿੰਘ ਸਰਹਿੰਦ, ਜੋਗਿੰਦਰ ਸਿੰਘ ਚਨਾਰਥਲ ਅਤੇ ਹੋਰ ਬਹੁਤ ਸਾਰੇ ਕਿਸਾਨ ਸ਼ਾਮਿਲ ਹੋਏ