ਸ਼ਹੀਦੀ ਸਭਾ ਦੌਰਾਨ ਮੱਥਾ ਟੇਕਣ ਆਏ ਸ਼ਰਧਾਲੂ ਦੀ ਬਾਈਕ ਚੋਰੀ
ਸ਼ਹੀਦੀ ਸਭਾ ਦੌਰਾਨ ਮੱਥਾ ਟੇਕਣ ਆਏ ਸ਼ਰਧਾਲੂ ਦੀ ਬਾਈਕ ਚੋਰੀ
Publish Date: Sat, 03 Jan 2026 07:23 PM (IST)
Updated Date: Sat, 03 Jan 2026 07:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼ਹੀਦੀ ਸਭਾ ਦੌਰਾਨ ਮੱਥਾ ਟੇਕਣ ਆਏ ਸ਼ਰਧਾਲੂ ਦੀ ਬਾਈਕ ਚੋਰੀ ਹੋਣ ਦੀ ਸੂਚਨਾ ਹੈ। ਇਸ ਸਬੰਧੀ ਪੁਲਿਸ ਵੱਲੋਂ ਅਣਪਛਾਤੇ ਚੋਰ ਖ਼ਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਪੀੜਤ ਰਣਜੀਤ ਸਿੰਘ ਪੁੱਤਰ ਕਸ਼ਮੀਰਾ ਸਿੰਘ ਵਾਸੀ ਪਿੰਡ ਬਹਾਦਰਗੜ੍ਹ ਨੇ ਪੁਲਿਸ ਨੂੰ ਦੱਸਿਆ ਕਿ ਲੰਘੀ 28 ਦਸੰਬਰ ਨੂੰ ਉਹ ਗੁਰਦੁਆਰਾ ਸ੍ਰੀ ਜੋਤੀ ਰੂਪ ਸਾਹਿਬ ਦੀ ਪਾਰਕਿੰਗ ਵਿਚ ਮੋਟਰਸਾਈਕਲ ਲਗਾ ਕੇ ਅੰਦਰ ਮੱਥਾ ਟੇਕਣ ਲਈ ਗਿਆ ਸੀ, ਜਦੋਂ ਵਾਪਸ ਆਇਆ ਤਾਂ ਮੋਟਰਸਾਈਕਲ ਉਕਤ ਥਾਂ ’ਤੇ ਮੌਜੂਦ ਨਹੀਂ ਸੀ।