ਸੜਕ ਹਾਦਸੇ ’ਚ ਬਾਈਕ ਸਵਾਰ ਜ਼ਖ਼ਮੀ
ਸੜਕ ਹਾਦਸੇ ’ਚ ਬਾਈਕ ਸਵਾਰ ਜ਼ਖਮੀ
Publish Date: Mon, 05 Jan 2026 05:46 PM (IST)
Updated Date: Mon, 05 Jan 2026 05:47 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਬੀਤੇ ਦਿਨੀਂ ਪਿੰਡ ਤਰਖਾਣ ਮਾਜਰਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਬਾਈਕ ਸਵਾਰ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਸਰਹਿੰਦ ਪੁਲਿਸ ਨੇ ਵਿਕਰਾਂਤ ਖੋਸਲਾ ਵਾਸੀ ਸਨੌਰ, ਜ਼ਿਲ੍ਹਾ ਪਟਿਆਲਾ ਦੇ ਬਿਆਨ ਦੇ ਆਧਾਰ ਤੇ ਨਾਮਾਲੂਮ ਕਾਰ ਚਾਲਕ ਖ਼ਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਦਈ ਵੱਲੋਂ ਪੁਲਿਸ ਨੂੰ ਲਿਖਵਾਈ ਰਿਪੋਰਟ ਮੁਤਾਬਿਕ ਉਹ ਆਪਣੇ ਸਾਲੇ ਵਿਸ਼ਾਲ ਧੀਰ ਨਾਲ ਬਾਈਕ ਤੇ ਸਵਾਰ ਹੋ ਕੇ ਫਤਹਿਗੜ੍ਹ ਸਾਹਿਬ ਵੱਲ ਜਾ ਰਿਹਾ ਸੀ। ਇਸ ਦੌਰਾਨ ਇੱਕ ਨਾਮਾਲੂਮ ਕਾਰ ਚਾਲਕ ਨੇ ਟਕੱਰ ਮਾਰੀ, ਜਿਸ ਨਾਲ ਉਸ ਦੇ ਪੈਰ ਦੀ ਹੱਡੀ ਟੁੱਟ ਗਈ ਤੇ ਹੋਰ ਸੱਟਾਂ ਵੀ ਲੱਗੀਆਂ।