ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Wed, 04 Feb 2026 05:59 PM (IST)
Updated Date: Wed, 04 Feb 2026 06:02 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਘੋਲ : ਪਿੰਡ ਅਜਨੇਰ ਦੇ ਗੁਰਦੁਆਰਾ ਗੁਰੂ ਰਵਿਦਾਸ ਵਿਖੇ ਸੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਰਾਗੀ ਸਿੰਘਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬਾਣੀ ਦਾ ਰਸਭਿੰਨਾ ਕੀਤਰਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰੂ ਰਵਿਦਾਸ ਜੀ ਦੇ ਜੀਵਨ ਸਬੰਧੀ ਵਿਖਿਆਣ ਕੀਤਾ ਗਿਆ। ਗੁਰੂ ਰਵਿਦਾਸ ਕਮੇਟੀ ਦੇ ਪ੍ਰਧਾਨ ਸੁਖਜਿੰਦਰ ਸਿੰਘ ਅਤੇ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਹਰੇਕ ਸਾਲ ਦੀ ਤਰ੍ਹਾਂ ਪੂਰੇ ਪਿੰਡ ਦੇ ਸਹਿਯੋਗ ਨਾਲ ਇਹ ਸਮਾਗਮ ਕੀਤਾ ਜਾਂਦਾ ਹੈ ਅਤੇ ਨੌਜਵਾਨਾਂ ਵੱਲੋਂ ਦਿਨ ਰਾਤ ਸੇਵਾ ਕੀਤੀ ਜਾਂਦੀ ਹੈ। ਇਸ ਮੌਕੇ ਐੱਸਜੀਪੀਸੀ ਮੈਂਬਰਾਂ ਅਵਤਾਰ ਸਿੰਘ ਰਿਆ ਮੈਂਬਰ ਅਤੇ ਰਵਿੰਦਰ ਸਿੰਘ ਖਾਲਸਾ ਨੇ ਵਿਸ਼ੇਸ਼ ਤੌਰ ਸ਼ਿਰਕਤ ਕੀਤੀ ਜਿਨ੍ਹਾਂ ਨੇ ਆਪਣੇ ਸੰਬੋਧਨ ਵਿਚ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ’ਤੇ ਚੱਲਣ ਦੀ ਅਪੀਲ ਕੀਤੀ।ਇਸ ਮੌਕੇ ਦਾਨੀ ਸੱਜਣ ਅਤੇ ਉੱਘੇ ਸਮਾਜ ਸੇਵੀ ਕ੍ਰਿਪਾਲ ਸਿੰਘ ਭੱਟੀ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਵਿਸ਼ੇਸ਼ ਸਹਿਯੋਗ ਦਿੱਤਾ। ਗੁਰੂ ਰਵਿਦਾਸ ਕਮੇਟੀ ਅਤੇ ਸਮਾਜ ਸੇਵੀ ਕ੍ਰਿਪਾਲ ਸਿੰਘ ਭੱਟੀ ਵੱਲੋਂ ਆਏ ਮਹਿਮਾਨਾਂ, ਗ੍ਰੰਥੀ ਸਿੰਘਾਂ ਅਤੇ ਕੀਰਤਨੀਏ ਜਥੇ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਸੁਖਜਿੰਦਰ ਸਿੰਘ ਪ੍ਰਧਾਨ, ਸ਼ਿੰਗਾਰਾ ਸਿੰਘ ਕੈਸ਼ੀਅਰ, ਜਸਵੀਰ ਸਿੰਘ ਖ਼ਜ਼ਾਨਚੀ, ਸੁਖਵੀਰ ਸਿੰਘ ਸੁੱਖੀ ਸਕੱਤਰ, ਨਰਿੰਦਰ ਸਿੰਘ ਗਾਂਧੀ ਸੇਵਾਦਾਰ, ਹਰਦੇਵ ਸਿੰਘ ਗੋਲਡੀ, ਗੁਰਦੀਪ ਸਿੰਘ ਸਰਪੰਚ, ਮਨਵੀਰ ਸਿੰਘ, ਹਰਮਨ ਸਿੰਘ, ਜਸਪ੍ਰੀਤ ਸਿੰਘ ਜੱਸੀ ਪ੍ਰਧਾਨ ਬੁੱਢਾ ਦਲ, ਗੁਰਿੰਦਰ ਸਿੰਘ, ਆਦਿ ਤੋਂ ਇਲਾਵਾ ਸਮੂਹ ਨਗਰ ਨਿਵਾਸੀ ਤੋਂ ਇਲਾਵਾ ਔਰਤਾਂ ਵੱਡੀ ਗਿਣਤੀ ਵਿਚ ਮੌਜੂਦ ਸਨ।