ਸ਼ਹੀਦ ਭਾਈ ਸੰਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
ਸ਼ਹੀਦ ਭਾਈ ਸੰਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
Publish Date: Thu, 12 Mar 2026 05:38 PM (IST)
Updated Date: Thu, 12 Mar 2026 05:39 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ: ਸ਼ਹੀਦ ਭਾਈ ਸੰਗਤ ਜੀ ਦੀ ਯਾਦਗਾਰ, ਸ਼ਹੀਦ ਬੁੰਗਾ ਸੀਸ ਸੰਸਕਾਰ, ਬਸੀ ਰੋਡ ਫਤਹਿਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸ਼ਹੀਦ ਭਾਈ ਸੰਗਤ ਸਿੰਘ ਜੀ ਜਨਮ ਦਿਹਾੜਾ ਸ਼ਹੀਦ ਭਾਈ ਸੰਗਤ ਸਿੰਘ ਵੈਲਫ਼ੇਅਰ ਐਸੋਸੀਏਸ਼ਨ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਦਲ ਪੰਥ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾ ਕੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਰਾਗੀ ਅਤੇ ਢਾਡੀ ਜਥਿਆਂ ਨੇ ਜਿੱਥੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਹੀ ਸ਼ਹੀਦ ਭਾਈ ਸੰਗਤ ਸਿੰਘ ਜੀ ਦੀ ਸ਼ਹੀਦੀ ਅਤੇ ਸਿੱਖ ਇਤਿਹਾਸ ਤੋਂ ਵੀ ਜਾਣੂ ਕਰਵਾਇਆ। ਇਸ ਸਮਾਗਮ ਵਿਚ ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਵੱਧ ਚੜ੍ਹ ਕੇ ਹਾਜ਼ਰੀ ਲਗਵਾਈ ਉੱਥੇ ਹੀ ਜਥੇਦਾਰ ਬਾਬਾ ਰਾਜਾ ਰਾਜ ਸਿੰਘ ਜੀ, ਜਥੇਦਾਰ ਬਾਬਾ ਸੁਖਪਾਲ ਸਿੰਘ ਰਾਮਪੁਰਾ ਫੂਲ ਵਾਲੇ, ਬਾਬਾ ਬਾਬੂ ਸਿੰਘ ਨਿਹੰਗ ਸਿੰਘ ਫਤਹਿਗੜ੍ਹ ਸਾਹਿਬ ਵਾਲਿਆਂ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਐਸੋਸਿਏਸ਼ਨ ਦੇ ਪ੍ਰਧਾਨ ਸੰਗਤਜੀਤ ਸਿੰਘ, ਜਨਰਲ ਸਕੱਤਰ ਬਲਬੀਰ ਸਿੰਘ, ਖਜ਼ਾਨਚੀ ਪ੍ਰਿਤਪਾਲ ਸਿੰਘ, ਚੇਅਰਮੈਨ ਜਸਵੀਰ ਸਿੰਘ ਬਸੀ, ਮੈਂਬਰ ਮੱਖਣ ਸਿੰਘ, ਮਲਕੀਤ ਸਿੰਘ ਅਤੇ ਬਲਵਿੰਦਰ ਕੌਰ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ।