ਭਾਜਪਾ ਦੀ ਮੋਗਾ ਰੈਲੀ ’ਚ ਵੱਧ ਤੋਂ ਵੱਧ ਸ਼ਮੂਲੀਅਤ ਦਾ ਸੱਦਾ
ਭਾਜਪਾ ਦੀ ਮੋਗਾ ਰੈਲੀ ’ਚ ਵੱਧ ਤੋਂ ਵੱਧ ਸ਼ਮੂਲੀਅਤ ਦਾ ਸੱਦਾ
Publish Date: Thu, 12 Mar 2026 05:57 PM (IST)
Updated Date: Thu, 12 Mar 2026 06:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸਾਬਕਾ ਮੰਤਰੀ ਤੇ ਬੀਜੇਪੀ ਦੇ ਸੀਨੀਅਰ ਆਗੂ ਡਾ. ਹਰਬੰਸ ਲਾਲ ਨੇ ਕਿਹਾ ਹੈ ਕਿ 14 ਮਾਰਚ ਨੂੰ ਹੋਣ ਵਾਲੀ ਭਾਜਪਾ ਦੀ ਮੋਗਾ ਰੈਲੀ ਲਈ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਹੈ। ਜ਼ਿਕਰਯੋਗ ਹੈ ਕਿ ਇਸ ਰੈਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ। ਡਾ. ਹਰਬੰਸ ਲਾਲ ਨੇ ਕਿਹਾ ਕਿ ਇਹ ਰੈਲੀ ਪੰਜਾਬ ਵਿੱਚ ਵਿਕਾਸ, ਨੌਜਵਾਨਾਂ ਲਈ ਰੁਜ਼ਗਾਰ ਅਤੇ ਕਿਸਾਨਾਂ ਦੀ ਭਲਾਈ ਨਾਲ ਜੁੜੇ ਮੁੱਦਿਆਂ ’ਤੇ ਵੱਡਾ ਸੰਦੇਸ਼ ਦੇਵੇਗੀ। ਇਸ ਦੌਰਾਨ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਡਾ. ਹਰਬੰਸ ਲਾਲ ਨੇ ਦੱਸਿਆ ਕਿ ਰੈਲੀ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਲੱਖਾਂ ਲੋਕ ਸ਼ਾਮਲ ਹੋਣਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਹਾਜ਼ਰ ਹੋ ਕੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਦੇਸ਼ ਦੇ ਵਿਕਾਸ ਵਿਜ਼ਨ ਨੂੰ ਮਜ਼ਬੂਤ ਕਰਨ।