ਭਾਜਪਾ ਦੇ ਕੌਂਸਲਰ ਬਿੱਟੂ ‘ਆਪ’ ’ਚ ਸ਼ਾਮਲ
ਭਾਜਪਾ ਦੇ ਕੌਂਸਲਰ ਵਿਨੀਤ ਕੁਮਾਰ ਬਿੱਟੂ ‘ਆਪ’ ਚ ਸ਼ਾਮਲ
Publish Date: Sat, 03 Jan 2026 05:55 PM (IST)
Updated Date: Sat, 03 Jan 2026 05:56 PM (IST)
ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪਿਛਲੇ ਕੁੱਝ ਸਮੇਂ ਤੋਂ ਕਾਂਗਰਸ ’ਚੋਂ ਭਾਜਪਾ ’ਚ ਹੋਏ ਸ਼ਾਮਲ ਕੌਂਸਲਰ ਵਨੀਤ ਬਿੱਟੂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਦੇ ਨਾਲ-ਨਾਲ ਵਾਰਡ ਨੰਬਰ 2 ਤੋਂ ਆਜ਼ਾਦ ਚੋਣਾਂ ਲੜ ਚੁੱਕੇ ਵਿਨੋਦ ਗੁੱਜਰ ਵੀ ‘ਆਪ’ ਵਿਚ ਸ਼ਾਮਲ ਹੋ ਗਏ ਹਨ। ਵਿਨੀਤ ਕੁਮਾਰ ਬਿੱਟੂ ਨੇ ਕਿਹਾ ਕਿ ਉਹ ਪਿਛਲੇ ਇੱਕ ਸਾਲ ਤੋਂ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਦੀ ਸੋਚ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋਏ ਹਨ, ਜਿਸ ਨੂੰ ਮੁੱਖ ਰੱਖ ਕੇ ਉਨ੍ਹਾਂ ਵੱਲੋਂ ਵਿਧਾਇਕ ਗੈਰੀ ਵੜਿੰਗ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਬਿੱਟੂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਆਪਣੇ ਵਾਰਡ ਵਾਸੀਆਂ ਅਤੇ ਸ਼ਹਿਰ ਦੀ ਸੇਵਾ ਕਰਨਾ ਹੈ, ਜਿਸ ਦੇ ਲਈ ਉਹ ਪਾਰਟੀ ਵੱਲੋਂ ਲਗਾਈ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਵਿਨੋਦ ਗੁੱਜਰ ਨੇ ਕਿਹਾ ਕਿ ਉਹ ਹਲਕਾ ਵਿਧਾਇਕ ਗੈਰੀ ਵੜਿੰਗ ਦੀ ਚੰਗੀ ਸੋਚ ਨੂੰ ਅੱਗੇ ਵਧਾਉਂਦੇ ਹੋਏ ਆਪਣੇ ਇਲਾਕੇ ਦੀ ਤਰੱਕੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਤਿਆਰ ਰਹਿਣਗੇ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਕੌਂਸਲਰ ਰਣਧੀਰ ਸਿੰਘ ਹੈਪੀ, ਬੀਬੀ ਸੁਖਵਿੰਦਰ ਕੌਰ, ਅਮਿਤ ਠਾਕੁਰ, ਬਲਦੇਵ ਸ਼ਰਮਾ, ਅਜੈ ਲਿਬੜਾ, ਦਲਜੀਤ ਸਿੰਘ ਵਿਰਕ ਆਦਿ ਮੌਜੂਦ ਸਨ।