2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ : ਹਰਬੰਸ ਲਾਲ
2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ : ਹਰਬੰਸ ਲਾਲ
Publish Date: Mon, 16 Mar 2026 05:18 PM (IST)
Updated Date: Mon, 16 Mar 2026 05:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : .ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕਿਹਾ ਕਿ ਭਾਜਪਾ ਦੀ ਮੋਗਾ ਰੈਲੀ ਨੇ ਸਾਬਤ ਕਰ ਦਿੱਤਾ ਹੈ ਕਿ 2027 ਵਿਚ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਹੀ ਸਰਕਾਰ ਬਣੇਗੀ। ਡਾ. ਹਰਬੰਸ ਲਾਲ ਨੇ ਅਮਿਤ ਸ਼ਾਹ ਦੇ ਪੰਜਾਬ ਆਉਣ ਤੇ ਫਤਹਿਗੜ੍ਹ ਸਾਹਿਬ ਸਮੇਤ ਪੂਰੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਜਪਾ ਹਰ ਵਰਗ ਨੌਜਵਾਨਾਂ, ਔਰਤਾਂ, ਕਿਸਾਨਾਂ, ਮਜਦੂਰਾਂ, ਵਪਾਰੀਆਂ ਅਤੇ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਲਈ ਕੰਮ ਕਰੇਗੀ ਅਤੇ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਏਗੀ। ਉਨ੍ਹਾਂ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਆਲ ਇੰਡੀਆ ਆਗੂ ਤਰੁਣ ਚੁੱਘ ਅਤੇ ਸੂਬਾ ਸੰਗਠਨ ਮੰਤਰੀ ਨਿਵਾਸੂ ਸਮੇਤ ਸਾਰੇ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਜਿਸ ਕਾਰਨ ਰੈਲੀ ਵਿਚ ਵੱਡੀ ਭੀੜ ਇਕੱਠੀ ਹੋਈ। ਡਾ. ਹਰਬੰਸ ਲਾਲ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬਸੀ ਪਠਾਣਾਂ, ਸੰਘੋਲ, ਅਮਲੋਹ, ਗੋਬਿੰਦਗੜ੍ਹ, ਫਤਹਿਗੜ੍ਹ ਸਾਹਿਬ ਅਤੇ ਸਰਹਿੰਦ ਵਾਸੀਆਂ ਦਾ ਵੀ ਰੈਲੀ ਵਿਚ ਵੱਡੀ ਗਿਣਤੀ ਵਿਚ ਪੁੱਜਣ ਲਈ ਦਿਲੋਂ ਧੰਨਵਾਦ ਕੀਤਾ।