- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਹਰਬੰਸ ਲਾਲ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਐਸਆਈਆਰ ਮੁੱਦੇ 'ਤੇ ਗੁਮਰਾਹ ਕਰ ਰਹੀਆਂ ਹਨ।

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਭਾਜਪਾ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਐਸਆਈਆਰ ਦੇ ਮੁੱਦੇ ’ਤੇ ਲੋਕਾਂ ਨੂੰ ਗੁਮਰਾਹ ਕਰ ਕੇ ਸੱਤਾ ਹਥਿਆਉਣਾ ਚਾਹੁੰਦੀਆਂ ਹਨ। ਵਿਰੋਧੀ ਪਾਰਟੀਆਂ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਕੇ ਝੂਠਾ ਪ੍ਰਚਾਰ ਕਰ ਰਹੀਆਂ ਹਨ ਜਦਕਿ ਚੋਣ ਕਮਿਸ਼ਨ ਬਿਲਕੁਲ ਸਹੀ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਅਲੀ ਵੋਟਾਂ ਖ਼ਤਮ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਹਰ ਵਿਅਕਤੀ ਨੂੰ ਆਧਾਰ ਕਾਰਡ ਤੇ ਰਿਕਾਰਡ ਮੁਤਾਬਕ ਸਹੀ ਥਾਂ ’ਤੇ ਵੋਟ ਪਾਉਣ ਦਾ ਹੱਕ ਮਿਲ ਸਕੇ। ਡਾ. ਹਰਬੰਸ ਲਾਲ ਨੇ ਕਿਹਾ ਕਿ ਵਿਰੋਧੀਆਂ ਕੋਲ ਸਰਕਾਰ ਖ਼ਿਲਾਫ਼ ਕੋਈ ਠੋਸ ਮੁੱਦਾ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਰਤ ਨੂੰ ਦੁਨੀਆ ਦੀ ਸਭ ਤੋਂ ਵੱਡੀ ਤਾਕਤ ਬਣਾਉਣ ਵੱਲ ਲੈ ਕੇ ਜਾ ਰਹੇ ਹਨ ਅਤੇ ਦੇਸ਼ ਨੂੰ ਤੋੜਨ ਵਾਲੀਆਂ ਸ਼ਕਤੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੇ ਸਮਝਦਾਰ ਲੋਕ ਗੁਮਰਾਹ ਕਰਨ ਵਾਲਿਆਂ ਨੂੰ ਕਦੇ ਮੂੰਹ ਨਹੀਂ ਲਾਉਣਗੇ। ਇਸ ਮੌਕੇ ਸੰਦੀਪ ਸਿੰਘ ਲਵਲੀ, ਬਲਵਿੰਦਰ ਸਿੰਘ ਗੋਗੀ ਬਹਾਦਰਗੜ੍ਹ, ਅਸ਼ੋਕ ਕੁਮਾਰ ਤਲਾਣੀਆਂ, ਸੁਖਵਿੰਦਰ ਸਿੰਘ ਪੱਪੀ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਬਲਦੇਵ ਸਿੰਘ ਚੋਰ ਵਾਲਾ, ਜਗਬੀਰ ਸਿੰਘ ਤਰਖੇੜੀ, ਸ਼ਿਵਮ ਕਸ਼ਯਪ, ਆਸ਼ੀਸ਼ ਸੂਦ, ਗੁਰਦੀਪ ਸਿੰਘ ਭਾਗਨਪੁਰ ਅਤੇ ਸੁਖਬੀਰ ਸਿੰਘ ਫਤਹਿਗੜ੍ਹ ਸਾਹਿਬ ਸਮੇਤ ਕਈ ਆਗੂ ਮੌਜੂਦ ਸਨ।