- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਆਗੂ ਗੁਰਮੇਲ ਸਿੰਘ ਪੰਜੋਲਾ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪਿੰਡ ਪੰਜੋਲਾ ਵਿਖੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਭਾਜਪਾ ਆਗੂ ਗੁਰਮੇਲ ਸਿੰਘ ਪੰਜੋਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ’ਚ ਸ਼ਾਮਲ ਹੋ ਗਏ। ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਗੁਰਮੇਲ ਸਿੰਘ ਪੰਜੋਲਾ ਨੂੰ ਪਾਰਟੀ ’ਚ ਸ਼ਾਮਲ ਕਰਦਿਆਂ ਸਨਮਾਨਿਤ ਕੀਤਾ ਅਤੇ ਕਿਹਾ ਕਿ ਉਹ ਇੱਕ ਮਿਹਨਤੀ ਅਤੇ ਇਮਾਨਦਾਰ ਸ਼ਖ਼ਸੀਅਤ ਹਨ, ਜਿਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਇਲਾਕੇ ’ਚ ਹੋਰ ਬਲ ਮਿਲੇਗਾ। ਬਲਜੀਤ ਸਿੰਘ ਭੁੱਟਾ ਨੇ ਆਖਿਆ ਕਿ ਹਲਕੇ ਅੰਦਰ ਅਕਾਲੀ ਦਲ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਪਸ਼ਟ ਹੈ ਕਿ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦਾ ਡਟ ਕੇ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਲੋਕ ਪੱਖੀ ਰਹੀਆਂ ਹਨ, ਜਿਸ ਕਾਰਨ ਲੋਕ ਮੁੜ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕ ਝੂਠੇ ਲਾਰਿਆਂ ਤੋਂ ਅੱਕ ਚੁੱਕੇ ਹਨ ਅਤੇ ਚੋਣਾਂ ’ਚ ਇਸ ਦਾ ਜਵਾਬ ਦੇਣਗੇ।