ਜਰੂਰੀ)-----ਭਾਜਪਾ ਓਬੀਸੀ ਮੋਰਚੇ ਵੱਲੋਂ 40 ਮੈਂਬਰੀ ਜ਼ਿਲ੍ਹਾ ਕਮੇਟੀ ਦਾ ਐਲਾਨ ਭਾਜਪਾ ਓਬੀਸੀ ਮੋਰਚੇ ਵੱਲੋਂ 40 ਮੈਂਬਰੀ ਜ਼ਿਲ੍ਹਾ ਕਮੇਟੀ ਦਾ ਐਲਾਨ
Publish Date: Thu, 17 Sep 2026 04:49 PM (IST)
Updated Date: Fri, 18 Sep 2026 04:05 AM (IST)
ਫ਼ੋਟੋ ਫ਼ਾਈਲ : 10 ਫ਼ੋਟੋ ਕੈਪਸ਼ਨ : ਭਾਜਪਾ ਓਬੀਸੀ ਮੋਰਚੇ ਦੀ 40 ਮੈਂਬਰੀ ਜ਼ਿਲ੍ਹਾ ਕਮੇਟੀ ਦੇ ਐਲਾਨ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਤੇ ਹੋਰ ਆਗੂ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਭਾਰਤੀ ਜਨਤਾ ਪਾਰਟੀ ਦੇ ਓਬੀਸੀ ਮੋਰਚੇ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਸਾਨੀਪੁਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਓਬੀਸੀ ਵਰਗ ਨਾਲ ਸਬੰਧਤ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਓਬੀਸੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਸਾਨੀਪੁਰ ਵੱਲੋਂ 40 ਮੈਂਬਰੀ ਜ਼ਿਲ੍ਹਾ ਕਮੇਟੀ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਧਰਮ ਸਿੰਘ ਸੈਣੀ, ਰਾਜਪਾਲ ਸਿੰਘ, ਬਲਵਿੰਦਰ ਸਿੰਘ ਗੋਗੀ ਅਤੇ ਬਲਕਾਰ ਸਿੰਘ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਕੁਲਵਿੰਦਰ ਸਿੰਘ ਸੋਨੂੰ ਧੀਮਾਨ ਅਤੇ ਅਮਨਦੀਪ ਸਿੰਘ ਭਾਨੀ ਜਨਰਲ ਸੈਕਟਰੀ, ਅਮੀਰ ਖਾਨ, ਸੂਚਿਤ ਵਰਮਾ ਅਤੇ ਆਸ਼ੀਸ਼ ਵਰਮਾ ਸਕੱਤਰ, ਗਗਨਦੀਪ ਸਿੰਘ ਖਜ਼ਾਨਚੀ ਅਤੇ ਕੁਲਦੀਪ ਸਿੰਘ ਨੂੰ ਦਫ਼ਤਰ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰਮਿੰਦਰ ਸਿੰਘ, ਕੁਲਵੰਤ ਸਿੰਘ, ਪਰਮਿੰਦਰ ਸਿੰਘ, ਵਿਵੇਕ ਸਿੰਘ, ਜਸਪ੍ਰੀਤ ਸਿੰਘ, ਸਾਹਿਲ ਖਾਨ, ਜਸਪ੍ਰੀਤ ਸਿੰਘ, ਹਰਦੇਵ ਸਿੰਘ, ਉਦੈ ਧੀਮਾਨ, ਇੰਦਰਜੀਤ ਸਿੰਘ, ਲਖਵੀਰ ਸਿੰਘ, ਧਰਮਿੰਦਰ ਸਿੰਘ, ਮਨਿੰਦਰ ਸਿੰਘ, ਕੇਵਲ ਕ੍ਰਿਸ਼ਨ, ਮਨਦੀਪ ਕੁਮਾਰ, ਸੋਹਣ ਸਿੰਘ ਅਤੇ ਈਸ਼ਵਰ ਸਿੰਘ ਆਦਿ ਨੂੰ ਮੈਂਬਰ ਚੁਣਿਆ ਗਿਆ ਹੈ। ਕਮਲਜੀਤ ਸਿੰਘ ਸਾਨੀਪੁਰ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮੁੱਚੀ ਕਮੇਟੀ ਆਪਸੀ ਤਾਲਮੇਲ ਨਾਲ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਓਬੀਸੀ ਮੋਰਚੇ ਵੱਲੋਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਸਾਂਝੇ ਯਤਨ ਕੀਤੇ ਜਾਣਗੇ। ਨਵ-ਨਿਯੁਕਤ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਭਾਜਪਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਨਵੇਂ ਅਹੁਦੇਦਾਰਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਓਬੀਸੀ ਮੋਰਚਾ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾ ਸਕਦਾ ਹੈ ਅਤੇ ਵਰਕਰਾਂ ਦੀ ਮਿਹਨਤ ਤੇ ਆਪਸੀ ਤਾਲਮੇਲ ਨਾਲ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ’ਚ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।