- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗਠਜੋੜ ਨਾਲ ਪੰਜਾਬ ਦੀ ਸਿਆਸਤ ਨੂੰ ਮਿਲਿਆ ਨਵਾਂ ਬਲ : ਭੱਟੀ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਭਾਰਤੀ ਜਨਤਾ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਅੱਜ ਭੱਟੀ ਫਾਰਮ ਸਰਹਿੰਦ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਕੀਤੀ। ਮੀਟਿੰਗ ਦੌਰਾਨ ਅਕਾਲੀ-ਭਾਜਪਾ ਗਠਜੋੜ ਹੋਣ ਤੋਂ ਬਾਅਦ ਪਾਰਟੀ ਦੇ ਕੰਮਾਂਕਾਰਾਂ ਦੀ ਸਮੀਖਿਆ ਕੀਤੀ ਗਈ ਅਤੇ ਸਮੂਹ ਵਰਕਰਾਂ ਨੂੰ ਵਧਾਈ ਦਿੱਤੀ ਗਈ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਜ਼ਿਲ੍ਹਾ ਐਸਸੀ ਵਿੰਗ ਦੇ ਪ੍ਰਧਾਨ ਕੁਲਦੀਪ ਸਿੰਘ ਸਹੋਤਾ ਨੇ ਨਿਭਾਈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨਾਲ ਦੋਵਾਂ ਸਿਆਸੀ ਧਿਰਾਂ ਨੂੰ ਬਹੁਤ ਵੱਡਾ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਗਠਜੋੜ ਸਿਰਫ਼ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਦੀ ਤਰੱਕੀ, ਆਪਸੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਦੀ ਗਾਰੰਟੀ ਹੈ। ਭੱਟੀ ਨੇ ਕਿਹਾ ਕਿ ਸੂਬੇ ਦੀ ਜਨਤਾ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੀ ਹੈ ਅਤੇ ਹੁਣ ਬਦਲਾਅ ਚਾਹੁੰਦੀ ਹੈ। ਕੇਂਦਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਦੇਸ਼ ਭਰ ’ਚ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਪੂਰਾ ਲਾਭ ਪੰਜਾਬ ਦੇ ਲੋਕਾਂ ਨੂੰ ਤਾਂ ਹੀ ਮਿਲ ਸਕਦਾ ਹੈ, ਜੇਕਰ ਸੂਬੇ ’ਚ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਮਤਭੇਦ ਭੁਲਾ ਕੇ ਪਿੰਡਾਂ, ਸ਼ਹਿਰਾਂ ਅਤੇ ਹਰ ਬੂਥ ਪੱਧਰ ’ਤੇ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ। ਉਨ੍ਹਾਂ ਕਿਹਾ ਕਿ ਫਰਵਰੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰ ਕੱਸ ਲੈਣੀ ਚਾਹੀਦੀ ਹੈ, ਤਾਂ ਜੋ ਸੂਬੇ ’ਚ ਡਬਲ ਇੰਜਣ ਵਾਲੀ ਮਜ਼ਬੂਤ ਸਰਕਾਰ ਬਣਾਈ ਜਾ ਸਕੇ ਅਤੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕੇ।